ਲੰਬੀ/ਮਲੋਟ (ਜੁਨੇਜਾ, ਜੱਜ ਸ਼ਰਮਾ)-ਨਰਮਾ ਪੱਟੀ ਵਿਚ ਹੋਏ ਖਰਾਬੇ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਸਮੇਤ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ’ਤੇ ਮਾਲਵੇ ਦੇ 5 ਜ਼ਿਲ੍ਹਿਆਂ ਵੱਲੋਂ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਅੱਗੇ ਮੰਗਲਵਾਰ ਤੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ। ਕਿਸਾਨਾਂ ਦੀ ਮੰਗ ਹੈ ਕਿ ਗੁਲਾਬੀ ਸੁੰਡੀ, ਭਾਰੀ ਮੀਂਹ ਜਾਂ ਕੁਦਰਤੀ ਆਫ਼ਤਾਂ ਕਰਕੇ ਨਰਮੇ ਦੀ ਫ਼ਸਲ ਦੇ ਖ਼ਰਾਬੇ ਦਾ ਕਾਸ਼ਤਕਾਰ ਕਿਸਾਨਾਂ ਨੂੰ 60 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ, ਚੁਗਾਈ ਦੇ ਖੁੱਸੇ ਰੋਜ਼ਗਾਰ ਕਾਰਨ ਮਜ਼ਦੂਰ ਪਰਿਵਾਰਾਂ ਨੂੰ 30 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਨਕਲੀ ਕੀਟਨਾਸ਼ਕ ਦਵਾਈਆਂ ਅਤੇ ਨਕਲੀ ਬੀਜ ਵੇਚਣ ਅਤੇ ਬਣਾਉਣ ਵਾਲੀਆਂ ਕੰਪਨੀਆਂ ਅਤੇ ਸਬੰਧਤ ਅਧਿਕਾਰੀਆਂ ’ਤੇ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਜਲੰਧਰ: 8 ਮਹੀਨਿਆਂ ਦੇ ਬੱਚੇ ਦੀ ਮੌਤ ਤੋਂ ਬਾਅਦ ਭਿੜੇ ਦਾਦਕੇ ਤੇ ਨਾਨਕੇ, ਮੁਰਦਾ ਘਰ ’ਚ ਕੀਤਾ ਹੰਗਾਮਾ
ਇਸ ਮੌਕੇ ਸੂਬਾ ਸਕੱਤਰ ਹਰਿੰਦਰ ਬਿੰਦੂ, ਜ਼ਿਲ੍ਹਾ ਬਠਿੰਡਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਗੁਰਭੇਜ ਸਿੰਘ ਰੋਹੀਵਾਲਾ, ਜ਼ਿਲ੍ਹਾ ਮੁਕਤਸਰ ਸਾਹਿਬ ਦੇ ਜਨਰਲ ਸਕੱਤਰ ਗੁਰਭਗਤ ਭਲਾਈਆਣਾ, ਜ਼ਿਲ੍ਹਾ ਫਰੀਦਕੋਟ ਦੇ ਆਗੂ ਨੱਥਾ ਸਿੰਘ ਰੋੜੀਕਪੂਰਾ ਨੇ ਕਿਹਾ ਕਿ ਇਸ ਵਾਰ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫ਼ਸਲ ਤਬਾਹ ਹੋ ਚੁੱਕੀ ਹੈ। ਇਸ ਤੋਂ ਬਿਨਾਂ ਭਾਰੀ ਬਾਰਿਸ਼ ਕਾਰਨ ਨਰਮਾ ਅਤੇ ਹੋਰ ਫ਼ਸਲਾਂ ਵੀ ਤਬਾਹ ਹੋ ਚੁੱਕੀਆਂ ਹਨ। ਅੱਜ ਦੇ ਧਰਨੇ ਨੂੰ ਰਾਜਾ ਸਿੰਘ ਮਾਹਾਬੱਦਰ, ਸੁਖਦੇਵ ਸਿੰਘ ਮਲੋਟ, ਗੁਰਪਾਸ਼ ਸਿੰਘ ਸਿਘੇਵਾਲਾ, ਸੁੱਚਾ ਸਿੰਘ ਕੋਟਭਾਈ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਲਾ ਸਿੰਘ ਖੂੰਨਣ ਖੁਰਦ ਨੇ ਵੀ ਸੰਬੋਧਨ ਕੀਤਾ। ਅਜਮੇਰ ਸਿੰਘ ਅਕਲੀਆ, ਨਿਰਮਲ ਸਿੰਘ ਸਿਵਿਆ ਸਮੇਤ ਹੋਰ ਲੋਕਪੱਖੀ ਗੀਤਕਾਰਾਂ ਨੇ ਕਿਸਾਨ ਮਜ਼ਦੂਰ ਪੱਖੀ ਅਤੇ ਹਾਕਮਾਂ ਦੀਆਂ ਨੀਤੀਆਂ ’ਤੇ ਸੱਟ ਕਰਦੇ ਗੀਤ ਪੇਸ਼ ਕੀਤੇ। ਸਟੇਜ ਦੀ ਭੂਮਿਕਾ ਜਗਦੇਵ ਸਿੰਘ ਜੋਗੇਵਾਲਾ ਨੇ ਨਿਭਾਈ।
ਇਹ ਵੀ ਪੜ੍ਹੋ : ਸਿੱਧੂ ਦੀ ਨਾਰਾਜ਼ਗੀ ਬਰਕਰਾਰ, AG ਤੇ DGP ਦੀ ਨਿਯੁਕਤੀ ਨੂੰ ਲੈ ਕੇ ਮੁੜ ਕੀਤਾ ਧਮਾਕੇਦਾਰ ਟਵੀਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਧਰੀ ਧਰਾਈ ਰਹਿ ਗਈ ਕੈਪਟਨ ਅਮਰਿੰਦਰ ਸਿੰਘ ਦੀ ਇਹ ਪਲਾਨਿੰਗ
NEXT STORY