ਤਰਨ ਤਾਰਨ (ਰਮਨ) : ਬਿਜਲੀ ਚੋਰੀ ਫੜਨ ਗਏ ਪਾਵਰ ਕਾਰਪੋਰੇਸ਼ਨ ਦੀ ਟੀਮ, ਜਿਸ ਵਿਚ 2 ਅਧਿਕਾਰੀਆਂ ਅਤੇ ਇਕ ਕਰਮਚਾਰੀ ਸ਼ਾਮਲ ਸਨ, ਨੂੰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਬੰਧਕ ਬਣਾ ਲਿਆ। ਇਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਲਾ ਦਿੱਤਾ। ਇਸ ਦੌਰਾਨ ਰੋਸ-ਪ੍ਰਦਰਸ਼ਨ ਕਰ ਰਹੇ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਸਥਿਤੀ ਤਣਾਅਪੂਰਨ ਬਣ ਗਈ। ਕਿਸਾਨ ਜਥੇਬੰਦੀ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਨੂੰ ਪ੍ਰਸ਼ਾਸਨ ਵੱਲੋਂ ਪੂਰਾ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਧਰਨਾ ਖ਼ਤਮ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡਾਂ ’ਚ ਬਿਜਲੀ ਚੋਰੀ ਨੂੰ ਰੋਕਣ ਲਈ ਪਾਵਰ ਕਾਰਪੋਰੇਸ਼ਨ ਗੋਹਲਵੜ ਦੇ ਸਹਾਇਕ ਐੱਸ. ਡੀ. ਓ. ਸਤਪਾਲ ਸਿੰਘ, ਜੇ. ਈ. ਪੁਨੀਤ ਸਿੰਘ ਅਤੇ ਲਾਈਨਮੈਨ ਹਰਪਾਲ ਸਿੰਘ ਜਦੋਂ ਪਿੰਡ ਖਾਰਾ ਵਿਖੇ ਪੁੱਜੇ ਤਾਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੁਲਸ ਨੇ ਨਾਕੇ ’ਤੇ ਰੋਕੀ ਐਂਬੂਲੈਂਸ, ਜਦੋਂ ਤਲਾਸ਼ੀ ਲਈ ਤਾਂ ਸਾਹਮਣੇ ਆਇਆ ਕਾਲਾ ਕਾਰਨਾਮਾ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਕਰ ਰਹੇ ਜ਼ੋਨ ਗੋਹਲਵੜ ਦੇ ਪ੍ਰਧਾਨ ਮਨਜਿੰਦਰ ਸਿੰਘ ਨੇ ਸਮੂਹ ਕਿਸਾਨਾਂ ਨਾਲ ਪਾਵਰ ਕਾਰਪੋਰੇਸ਼ਨ ਦੀ ਟੀਮ ਨੂੰ ਬੰਧਕ ਬਣਾ ਲਿਆ। ਧਰਨੇ ਦੌਰਾਨ ਕਿਸਾਨ ਬਲਜੀਤ ਸਿੰਘ ਪੁੱਤਰ ਕਰਨੈਲ ਸਿੰਘ ਨਿਵਾਸੀ ਪਿੰਡ ਖਾਰਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਕੇ ’ਤੇ ਮੌਤ ਹੋਣ ਤੋਂ ਬਾਅਦ ਸਥਿਤੀ ਹੋਰ ਤਣਾਅਪੂਰਨ ਬਣ ਗਈ, ਜਿਸ ਤੋਂ ਬਾਅਦ ਸਮੂਹ ਕਿਸਾਨਾਂ ਵੱਲੋਂ ਪਾਵਰ ਕਾਰਪੋਰੇਸ਼ਨ ਖ਼ਿਲਾਫ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮਾਮਲਾ ਜ਼ਿਆਦਾ ਵਿਗੜਦਾ ਦੇਖ ਕੇ ਪਾਵਰ ਕਾਰਪੋਰੇਸ਼ਨ ਦੇ ਐਕਸੀਅਨ ਹਰਕ੍ਰਿਸ਼ਨ ਸਿੰਘ ਸਮੇਤ ਹੋਰ ਅਧਿਕਾਰੀ ਮੌਕੇ ’ਤੇ ਪੁੱਜੇ। ਕਿਸਾਨ ਸੰਘਰਸ਼ ਕਮੇਟੀ ਵਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ : ਭੱਠਲ ਦੇ ਬਿਆਨ ਤੋਂ ਕਾਂਗਰਸੀ ਹੈਰਾਨ, ਲੀਡਰਾਂ ਸਣੇ ਹਾਈਕਮਾਨ ਨੇ ਵੀ ਕੀਤਾ ਕਿਨਾਰਾ
ਐਕਸੀਅਨ ਅਤੇ ਹੋਰ ਅਧਿਕਾਰੀਆਂ ਵਲੋਂ ਮਾਮਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਧਿਆਨ ਵਿਚ ਲਿਆਉਣ ਤੋਂ ਬਾਅਦ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਧਰਨਾ ਖ਼ਤਮ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਕਸੀਅਨ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਸਬੰਧੀ ਫਾਈਲ ਤਿਆਰ ਕਰ ਕੇ ਪੰਜਾਬ ਸਰਕਾਰ ਨੂੰ ਭੇਜੀ ਜਾ ਰਹੀ ਹੈ, ਤਾਂ ਜੋ ਜਲਦ ਤੋਂ ਜਲਦ ਮੁਆਵਜ਼ਾ ਜਾਰੀ ਹੋ ਸਕੇ।
ਇਹ ਵੀ ਪੜ੍ਹੋ : 33 ਲੱਖ ਖ਼ਰਚ ਕੇ ਕੈਨੇਡਾ ਭੇਜੀ ਪਤਨੀ ਨੇ ਤੋੜਿਆ ਦਿਲ, ਹੋਇਆ ਉਹ ਜੋ ਸੋਚਿਆ ਨਾ ਸੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
'ਐਗਜ਼ਿਟ ਪੋਲ' ਆਉਂਦੇ ਹੀ 'ਆਪ' ਉਮੀਦਵਾਰਾਂ ਨੂੰ ਮਿਲਣ ਲੱਗੀਆਂ ਵਧਾਈਆਂ, ਲੱਡੂ ਬਣਾਉਣ ਦੇ ਦਿੱਤੇ ਆਰਡਰ
NEXT STORY