ਦੇਵੀਗੜ੍ਹ (ਨੌਗਾਵਾਂ) : ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ, ਇਸ ਲਈ ਕਿਸਾਨਾਂ ਦੀ ਜਿੱਤ ਯਕੀਨੀ ਹੈ। ਕੇਂਦਰ ਸਰਕਾਰ ਬੇਸ਼ੱਕ ਜਿੰਨਾਂ ਮਰਜ਼ੀ ਕਿਸਾਨਾਂ ਨੂੰ ਦਬਾਉਣ ਲਈ ਜ਼ੋਰ ਲਗਾ ਲਵੇ ਫਿਰ ਵੀ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਦਿਆਂ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪਿੰਡ ਘੜਾਮ ਵਿਖੇ ਸਾਬਕਾ ਸਰਪੰਚ ਚੰਨਣ ਸਿੰਘ ਦੇ ਇਕ ਸਮਾਗਮ ਵਿਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਚੰਦੂਮਾਜਰਾ ਨੇ ਅੱਗੇ ਕਿਹਾ ਕਿ ਠੰਡ ਦੇ ਮੌਸਮ ਵਿਚ ਸੂਬੇ ਦੇ ਕਿਸਾਨ ਅਤੇ ਔਰਤਾਂ ਹਰ ਤਸ਼ੱਦਦ ਸਹਿਣ ਕਰਨ ਦੇ ਬਾਵਜੂਦ ਵੀ ਕਿਸਾਨੀ ਅੰਦੋਲਨ ਵਿਚ ਡਟੇ ਹੋਏ ਹਨ ਪ੍ਰੰਤੂ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤਾ ਕਿਸਾਨ ਦੇ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਢੇ ਵਰਤ ਕੇ ਅੰਦੋਲਨ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇ ਅੰਦੋਲਨ ਅੱਗੇ ਝੁਕਦਿਆਂ ਕੇਂਦਰ ਸਰਕਾਰ ਹੁਣ ਜੋ ਖਾਮੀਆਂ ਦੂਰ ਕਰਨ ਦੀ ਗੱਲ ਕਹਿ ਰਹੀ ਹੈ, ਫਿਰ ਇਸ ਨੂੰ ਕਿਸਾਨਾਂ ਦੀ ਗੱਲ ਮੰਨਦਿਆਂ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣੇ ਹਨ।
ਪੰਜ ਦਿਨ ਪਹਿਲਾਂ ਲਾਪਤਾ ਹੋਏ ਵਿਆਹੁਤਾ ਨੌਜਵਾਨ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼
NEXT STORY