ਬਟਾਲਾ, (ਸੈਂਡੀ)- ਅੱਜ ਸਥਾਨਕ ਪਿੰਡ ਦੂਨੀਆ ਸੰਧੂ ਵਿਖੇ ਜ਼ਹਿਰੀਲੀ ਦਵਾਈ ਖਾਣ ਨਾਲ ਇਕ ਕਿਸਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਹਰਭਜਨ ਸਿੰਘ ਪੁੱਤਰ ਕਰਮ ਸਿੰਘ ਨੇ ਦੱਸਿਆ ਕਿ ਭਗਵਾਨ ਸਿੰਘ ਪੁੱਤਰ ਜੋਗਾ ਸਿੰਘ ਮੇਰਾ ਭਤੀਜਾ ਹੈ। ਅੱਜ ਬਾਅਦ ਦੁਪਹਿਰ ਉਹ ਘਰੋਂ ਖੇਤਾਂ 'ਚ ਕੰਮ ਕਰਨ ਗਿਆ। ਉਥੇ ਜਾ ਕੇ ਉਸ ਨੇ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਉਸ ਦੀ ਹਾਲਤ ਖਰਾਬ ਹੋਣ ਲੱਗੀ ਤੇ ਉਹ ਘਰ ਆ ਗਿਆ। ਉਸ ਨੂੰ ਅਸੀਂ ਤੁਰੰਤ ਸਿਵਲ ਹਸਪਤਾਲ ਲੈ ਕੇ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਨਾਜਾਇਜ਼ ਸ਼ਰਾਬ ਬਰਾਮਦ
NEXT STORY