ਪਟਿਆਲਾ (ਬਿਊਰੋ) : ਪਰਾਲੀ ਸਾੜਨ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਵਿਚ ਇਕ ਅਸਲਾ ਲਾਇਸੈਂਸੀ ਦਾ ਅਸਲਾ ਲਾਇਸੈਂਸ ਮੁਅੱਤਲ ਕਰ ਦਿੱਤਾ ਗਿਆ ਹੈ। ਅਸਲਾ ਲਾਇਸੈਂਸ ਮੁਅੱਤਲ ਕਰਨ ਦੇ ਹੁਕਮ ਜਾਰੀ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਅਨੁਪ੍ਰੀਤਾ ਜੌਹਲ ਨੇ ਆਖਿਆ ਕਿ ਧਿਆਨ ਵਿਚ ਆਇਆ ਹੈ ਕਿ ਉਕਤ ਅਸਲਾ ਲਾਇਸੈਂਸ ਧਾਰਕ ਵਲੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਗਈ ਹੈ। ਜਦਕਿ ਇਸ ਸੰਬੰਧੀ ਬਕਾਇਦਾ ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਤਹਿਤ ਉਕਤ ਅਸਲਾ ਲਾਇਸੈਂਸ ਧਾਰਕ ਹਰਵਿੰਦਰ ਸਿੰਘ ਪੁੱਤਰ ਮਹਿਲ ਸਿੰਘ ਪਿੰਡ ਤਲਵੰਡੀ ਮਲਿਕ ਤਹਿਸੀਲ ਸਮਾਣਾ ਜ਼ਿਲ੍ਹਾ ਪਟਿਆਲਾ ਦੇ ਅਸਲਾ ਲਾਇਸੈਂਸ ਮੁਅੱਤਲ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਟਰਾਂਸਪੋਰਟ ਵਿਭਾਗ, ਮਿਲੀ ਮਨਜ਼ੂਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦ ਨੇੜਿਓਂ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
NEXT STORY