ਲਹਿਰਾਗਾਗਾ (ਹਨੀ ਕੋਹਲੀ) : ਪੰਜਾਬ ਵਿਚ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੇ ਮਾਮਲੇ ਰੁਕਣ ਦੀ ਥਾਂ ਲਗਾਤਾਰ ਵੱਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਲਹਿਰਾਗਾਗਾ ਦੇ ਪਿੰਡ ਅੜਕਵਾਸ ਦਾ ਸਾਹਮਣੇ ਆਇਆ ਹੈ, ਜਿੱਥੇ ਇਕ ਸਾਧੂ ਸਿੰਘ (45) ਨਾਂ ਦੇ ਕਿਸਾਨ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਸਾਧੂ ਸਿੰਘ ਦੇ ਸਿਰ 'ਤੇ ਲਗਭਗ ਦੋ ਲੱਖ ਰੁਪਏ ਦਾ ਕਰਜ਼ਾ ਸੀ ਜਿਸ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਜ਼ਹਿਰ ਨਿਗਲ ਲਿਆ।
ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਕਿਸਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਰੂਪਨਗਰ: ਸ਼ਰਧਾਲੂਆਂ ਨਾਲ ਭਰਿਆ ਕੈਂਟਰ ਹੋਇਆ ਹਾਦਸਾਗ੍ਰਸਤ, 1 ਔਰਤ ਦੀ ਮੌਤ ਤੇ 23 ਜ਼ਖਮੀ (pics)
NEXT STORY