ਭੀਖੀ : ਕਰਜ਼ੇ ਦੇ ਦੈਂਤ ਕਾਰਨ ਵਾਪਰ ਰਹੀਆਂ ਕਿਸਾਨ ਖੁਦਕੁਸ਼ੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਭੀਖੀ ਨੇੜਲੇ ਪਿੰਡ ਸਮਾਓ ਦਾ ਸਾਹਮਣੇ ਆਇਆ ਹੈ, ਜਿੱਥੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਬੂਟਾ ਸਿੰਘ (45) ਵਾਸੀ ਪਿੰਡ ਸਮਾਓ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਕਰਜ਼ੇ ਤੋਂ ਪਰੇਸ਼ਾਨ ਮਜ਼ਦੂਰ ਨੇ ਕੀਤੀ ਆਤਮ-ਹੱਤਿਆ
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ 'ਤੇ ਬੈਂਕਾਂ ਅਤੇ ਆੜ੍ਹਤੀਆਂ ਦਾ ਲਗਭਗ 15 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨ ਕਾਰਨ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਧਰ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਨੌਜਵਾਨ ਨੇ ਟਰੇਨ ਹੇਠਾਂ ਆ ਕੇ ਦਿੱਤੀ ਜਾਨ, ਸੁਸਾਈਡ ਨੋਟ 'ਚ ਦੱਸੀ ਵਜ੍ਹਾ
ਸੁਣੋ ਕਿਉਂ ਤਖਤਾਂ ਦੇ ਜਥੇਦਾਰਾਂ ਨੇ ਹੋਲੇ-ਮਹੱਲੇ 'ਤੇ ਕੌਮ ਦੇ ਨਾਂ ਦਿੱਤਾ ਇਹ ਸੰਦੇਸ਼ (ਵੀਡੀਓ)
NEXT STORY