ਨੂਰਪੁਰ ਬੇਦੀ (ਸੈਣੀ) : ਨੂਰਪੁਰ ਬੇਦੀ ਦੇ ਪਿੰਡ ਮੋਠਾਪੁਰ ਦੇ ਇਕ ਕਿਸਾਨ ਹਰਬੰਸ ਸਿੰਘ (45) ਵਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਗਈ। ਹਾਲਾਂਕਿ ਇਹ ਘਟਨਾ 18 ਸਤੰਬਰ ਨੂੰ ਵਾਪਰੀ ਦੱਸੀ ਜਾ ਰਹੀ ਹੈ ਪਰ ਪਰਿਵਾਰ ਵਲੋਂ ਇਸ ਸੰਬੰਧੀ ਪੁਲਸ ਨੂੰ ਸੂਚਿਤ ਨਹੀਂ ਕੀਤਾ ਗਿਆ ਸੀ। ਮ੍ਰਿਤਕ ਕਿਸਾਨ ਸਿਰ ਸੁਸਾਇਟੀ ਬੈਂਕਾਂ ਅਤੇ ਕਈ ਆੜ੍ਹਤੀਆ ਦੇ ਕਰਜ਼ਾ ਸੀ, ਜਿਸ ਕਾਰਨ ਉਹ ਡਿਪਰੈਸ਼ਨ ਵਿਚ ਸੀ ਅਤੇ ਚੰਡੀਗੜ੍ਹ ਤੋਂ ਉਸ ਦਾ ਇਲਾਜ ਚੱਲ ਰਿਹਾ ਸੀ।
18 ਤਾਰੀਖ ਨੂੰ ਕਿਸਾਨ ਹਰਬੰਸ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਕਾਰਨ ਪਰਿਵਾਰ ਵਲੋਂ ਪਹਿਲਾਂ ਉਸ ਨੂੰ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੋਂ ਉਸ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਬਾਅਦ 'ਚ ਚੰਡੀਗੜ੍ਹ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਸੀ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਪੰਜਾਬ ਪੁਲਸ ਦੇ ਏ.ਐੱਸ.ਆਈ. ਨੇ ਕੁੱਟਿਆ ਏ.ਐੱਸ.ਆਈ. ਥਾਣੇ 'ਚ ਰੱਖਿਆ ਪੂਰੀ ਰਾਤ ਬੰਦ
NEXT STORY