ਸੰਗਰੂਰ (ਵਿਵੇਕ ਸਿੰਧਵਾਨੀ) : ਖੇਤੀ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨ ਯੂਨਿਅਨ ਵੱਲੋਂ ਦਿੱਲੀ ਚੱਲੋ ਦੇ ਸੱਦੇ 'ਤੇ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਢਾਹੇ ਗਏ ਤਸ਼ੱਦਦ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇਕ ਪੱਤਰ ਲਿਖ ਕੇ ਇਸ ਮਾਮਲੇ 'ਚ ਦਖ਼ਲ ਦੇਣ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੇ ਬਦਲ ਦਿੱਤੀ ਨਵਜੋਤ ਸਿੰਘ ਸਿੱਧੂ ਦੀ ਤਕਦੀਰ
ਰਾਸ਼ਟਰੀ ਮਨੁੱਖੀ ਅਧਿਕਾਰ ਨੂੰ ਲਿਖੇ ਪੱਤਰ 'ਚ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕਿਸਾਨ ਸੰਵਿਧਾਨਕ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਨ ਲਈ 26-27 ਨਵੰਬਰ ਨੂੰ ਦਿੱਲੀ ਵੱਲ ਜਾ ਰਹੇ ਸਨ। ਇਸ ਦੌਰਾਨ ਰਸਤੇ 'ਚ ਹਰਿਆਣਾ ਅਤੇ ਦਿੱਲੀ ਪੁਲਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਆਪਣੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ। ਜਦੋਂ ਕਿਸਾਨ ਜਥੇਬੰਦੀਆਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ 'ਤੇ ਜਲ ਤੋਪਾਂ, ਠੰਢ 'ਚ ਠੰਢੇ ਪਾਣੀ ਦੀਆਂ ਵਾਛੜਾਂ ਅਤੇ ਹੰਝੂ ਗੈਸ ਦੇ ਗੋਲੇ ਸੁੱਟੇ ਗਏ। ਜਿਸ ਨਾਲ ਅੰਨਦਾਤਿਆਂ ਨੂੰ ਸਰੀਰਕ ਅਤੇ ਆਰਥਿਕ ਰੂਪ 'ਚ ਕਾਫ਼ੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਕਈ ਥਾਵਾਂ 'ਤੇ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਨੂੰ ਵੀ ਪੁਲਸ ਨੇ ਜ਼ਬਤ ਕਰ ਲਿਆ ਹੈ ਅਤੇ ਕਈਂ ਕਿਸਾਨਾਂ ਵਿਰੁੱਧ ਝੂਠੇ ਮਾਮਲੇ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਕਿਹਾ ਕਿਤੇ ਭੁੱਲ ਕੇ ਨਾ ਚੁੱਕ ਲਿਓ ਇਹ ਕਦਮ
ਢੀਂਡਸਾ ਨੇ ਲਿਖਿਆ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਕਿਸਾਨਾਂ ਵਿਰੁੱਧ ਤਸ਼ੱਦਦ ਢਾਹਿਆ ਹੈ। ਜੋ ਕਿ ਮਨੁੱਖੀ ਅਧਿਕਾਰਾਂ ਦਾ ਉਲੰਘਣਾ ਹੈ। ਇਸ ਕਰਕੇ ਸਰਕਾਰਾਂ ਤੋਂ ਇਸ ਦੀ ਜਵਾਬਤਲਬੀ ਮੰਗੀ ਜਾਵੇ ਅਤੇ ਇਸ 'ਚ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਦਿੱਲੀ ਦੀਆਂ ਬਰੂਹਾਂ 'ਤੇ ਪੁੱਜਣ ਤੋਂ ਪਹਿਲਾਂ ਕਿਸਾਨਾਂ ਲਈ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ
551ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ 'ਚ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)
NEXT STORY