ਮਾਨਸਾ(ਜੱਸਲ)-ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵੱਲੋਂ ਕੈਪਟਨ ਸਰਕਾਰ ਦੀ ਕਰਜ਼ਾ ਮੁਆਫੀ ਅਤੇ ਹੋਰ ਮੰਗਾਂ ਪ੍ਰਤੀ ਵਾਅਦਾ ਖਿਲਾਫੀ ਨੂੰ ਲੈ ਕੇ 22 ਸਤੰਬਰ ਤੋਂ ਮੋਤੀ ਮਹਿਲ ਪਟਿਆਲਾ ਵਿਖੇ ਦਿੱਤੇ ਜਾਣ ਵਾਲੇ 5 ਰੋਜ਼ਾ ਕਿਸਾਨ ਮੋਰਚੇ ਨੂੰ ਤਾਰਪੀਡੋ ਕਰਨ ਲਈ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਗ੍ਰਿਫਤਾਰ ਕਰਨ ਲਈ ਪ੍ਰਸ਼ਾਸਨ ਦੇ ਹੁਕਮਾਂ 'ਤੇ ਜ਼ਿਲਾ ਪੁਲਸ ਵੱਲੋਂ ਉਨ੍ਹਾਂ ਦੇ ਘਰਾਂ ਅਤੇ ਟਿਕਾਣਿਆਂ 'ਤੇ ਦਿਨ-ਰਾਤ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਇਸ ਛਾਪੇਮਾਰੀ ਦੀ ਭਿਣਕ ਲੱਗਦਿਆਂ ਸਾਰ ਹੀ ਬਹੁਤ ਸਾਰੇ ਕਿਸਾਨ ਆਗੂ ਅਤੇ ਵਰਕਰ ਰੂਪੋਸ਼ ਹੋ ਗਏ। ਇਸ ਸਬੰਧੀ ਸਾਰਾ ਦਿਨ ਪਿੰਡਾਂ 'ਚ ਹਰ ਪਾਸੇ ਘੁਸਰ-ਮੁਸਰ ਹੁੰਦੀ ਰਹੀ। ਅੱਜ ਸਵੇਰੇ 3 ਵਜੇ ਦੇ ਕਰੀਬ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ, ਜਗਦੇਵ ਸਿੰਘ ਭੈਣੀਬਾਘਾ, ਇੰਦਰਜੀਤ ਸਿੰਘ ਝੱਬਰ, ਭੋਲਾ ਸਿੰਘ ਮਾਖਾ, ਸਾਧੂ ਸਿੰਘ ਅਲੀਸ਼ੇਰ, ਧੂੜਾ ਸਿੰਘ ਮੱਤੀ, ਲਾਭ ਸਿੰਘ ਖੋਖਰ ਕਲਾਂ, ਜੋਗਿੰਦਰ ਸਿੰਘ ਦਿਆਲਪੁਰਾ, ਮੇਜਰ ਸਿੰਘ ਗੋਬਿੰਦਪੁਰਾ, ਮਲਕੀਤ ਸਿੰਘ ਕੋਟ ਧਰਮੂ, ਉਤਮ ਸਿੰਘ, ਰਾਮ ਸਿੰਘ ਭਲਾਈਕੇ ਸਮੇਤ ਕਈ ਵਰਕਰਾਂ ਅਤੇ ਆਗੂਆਂ ਦੇ ਘਰਾਂ ਅਤੇ ਟਿਕਾਣਿਆਂ 'ਤੇ ਪੰਜਾਬ ਪੁਲਸ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਸ ਨੇ ਚਮਕੌਰ ਸਿੰਘ ਕੋਟ ਧਰਮੂ, ਮਿੱਠੂ ਸਿੰਘ ਦਸੌਧੀਆਂ, ਬਾਵਾ ਸਿੰਘ ਰੰਘੜਿਆਲ ਸਮੇਤ ਲਗਭਗ ਇਕ ਦਰਜਨ ਕਿਸਾਨਾਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ 'ਚ ਲਿਆ ਹੈ ਅਤੇ ਹੋਰ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀਆਂ ਜਾਰੀ ਹਨ। ਇਸ ਤੋਂ ਇਲਾਵਾ ਬਲਾਕ ਸੰਗਤ ਦੇ ਪ੍ਰਧਾਨ ਬਾਬੂ ਸਿੰਘ ਜੈ ਸਿੰਘ ਵਾਲਾ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਭਾਰਤ ਕੁਮਾਰ ਦਾ ਖਿਤਾਬ ਹੋਵੇਗਾ ਬਾਬਾ ਫਰੀਦ ਕੁਸ਼ਤੀ ਦੰਗਲ ਦਾ ਮੁੱਖ ਆਕਰਸ਼ਨ
NEXT STORY