ਪੱਖੋ ਕਲਾਂ/ਰੂੜੇਕੇ ਕਲਾਂ (ਮੁਖਤਿਆਰ) : ਬੀਤੀ ਰਾਤ ਬਰਨਾਲਾ ਜ਼ਿਲ੍ਹੇ ਵਿੱਚ ਆਏ ਭਿਆਨਕ ਝੱਖੜ ਦੀ ਲਪੇਟ ਵਿੱਚ ਆਉਣ ਕਾਰਨ ਦੋ ਵਿਅਕਤੀਆਂ, ਇੱਕ ਕਿਸਾਨ ਅਤੇ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਿਸਾਨ ਅਜਮੇਰ ਸਿੰਘ (60) ਪੁੱਤਰ ਗੁਰਦੇਵ ਸਿੰਘ ਵਾਸੀ ਰੂੜੇਕੇ ਕਲਾਂ ਆਪਣੇ ਵਿਹੜੇ ਵਿੱਚ ਸੁੱਤਾ ਪਿਆ ਸੀ। ਤੇਜ਼ ਝੱਖੜ ਕਾਰਨ ਉਸ ਦੇ ਘਰ ਵਿੱਚ ਦੂਜੀ ਮੰਜਿਲ 'ਤੇ ਬਣੀ ਪਾਣੀ ਵਾਲੀ ਟੈਂਕੀ ਦੀ ਭਾਰੀ ਸਲੈਬ ਉਸ ਉੱਪਰ ਡਿੱਗ ਪਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਆਬਕਾਰੀ ਵਿਭਾਗ ਦੀ ਛਾਪੇਮਾਰੀ
ਇਸ ਤੋਂ ਇਲਾਵਾ ਪਿੰਡ ਕਾਹਨੇਕੇ ਵਿਖੇ ਇੱਕ ਪ੍ਰਵਾਸੀ ਮਜ਼ਦੂਰ ਸੁਰੇਸ਼ ਕੁਮਾਰ (55) ਸਾਲ ਦੀ ਝੱਖੜ ਕਾਰਨ ਮੌਤ ਹੋ ਗਈ। ਉਹ ਵਿਹੜੇ ਵਿੱਚ ਸੁੱਤਾ ਪਿਆ ਸੀ ਅਤੇ ਤੇਜ਼ ਝੱਖੜ ਕਾਰਨ ਪਸ਼ੂਆਂ ਵਾਲੇ ਬਰਾਂਡੇ ਦਾ ਬਨੇਰਾ ਉਸ ਉੱਪਰ ਡਿੱਗ ਪਿਆ ਅਤੇ ਉਸ ਦੀ ਵੀ ਮੌਕੇ 'ਤੇ ਮੌਤ ਹੋ ਗਈ।
ਇਹ ਵੀ ਪੜ੍ਹੋ- ਕੈਨੇਡਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਪੰਜਾਬੀ ਨੌਜਵਾਨਾਂ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਦੇਖਦੇ ਹੀ ਦੇਖਦੇ ਅੱਗ ਦੇ ਭਾਂਬੜਾਂ ਨੇ ਘੇਰ ਲਈ ਇਮਾਰਤ, ਜਾਨ ਬਚਾਉਣ ਲਈ ਨੌਜਵਾਨ ਨੇ ਮਾਰ ਦਿੱਤੀ ਛਾਲ (ਤਸਵੀਰਾਂ)
NEXT STORY