ਤਲਵੰਡੀ ਸਾਬੋ (ਬਿਊਰੋ) : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੇ ਸਮੁੱਚੇ ਕਰਜ਼ਿਆਂ ਤੇ ਲੀਕ ਮਾਰਨ ਦੇ ਵਾਅਦੇ ਉਪਰੰਤ ਸੱਤਾ ਵਿੱਚ ਆਈ ਮੌਜੂਦਾ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲ੍ਹ ਦੇ ਸ਼ਾਸਨਕਾਲ ਤੋਂ ਬਾਅਦ ਵੀ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦੀਆਂ ਖਬਰਾਂ ਨਿਰੰਤਰ ਸਾਹਮਣੇ ਆਂਉਦੀਆਂ ਰਹਿੰਦੀਆਂ ਹਨ। ਇਸੇ ਕੜੀ ਵਿੱਚ ਕਰਜ਼ੇ ਤੋਂ ਦੁਖੀ ਨੇੜਲੇ ਪਿੰਡ ਜੰਬਰ ਬਸਤੀ ਦੇ ਨੌਜਵਾਨ ਕਿਸਾਨ ਚਰਨਜੀਤ ਸਿੰਘ [46] ਜਿਸਨੇ ਪਿਛਲੇ ਦਿਨੀਂ ਜ਼ਹਿਰੀਲੀ ਵਸਤੂ ਨਿਗਲ ਲਈ ਸੀ, ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਕਿਸਾਨ ਚਰਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਜੰਬਰ ਬਸਤੀ ਦੇ ਭਰਾ ਗੁਰਪ੍ਰੀਤ ਸਿੰਘ ਵੱਲੋਂ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਅਨੁਸਾਰ ਚਰਨਜੀਤ ਸਿੰਘ ਕੋਲ ਸਿਰਫ ਗੁਜਾਰੇ ਜੋਗੀ ਜ਼ਮੀਨ ਸੀ। ਪਿਛਲੇ ਸਮੇਂ ਤੋਂ ਉਹ ਕੁਝ ਜ਼ਮੀਨ ਠੇਕੇ ਤੇ ਲੈ ਕੇ ਵਾਹੀ ਕਰ ਰਿਹਾ ਸੀ ਪਰ ਪਿਛਲੇ ਸਮੇਂ ਵਿੱਚ ਮਾੜੀਆਂ ਨਿਕਲੀਆਂ ਕੁਝ ਫਸਲਾਂ ਅਤੇ ਸਰਕਾਰੀ ਅਤੇ ਗੈਰ ਸਰਕਾਰੀ ਉਸ ਸਿਰ ਚੜੇ ਕਰਜੇ ਦੀ ਕੋਈ ਮੁਆਫੀ ਨਾ ਮਿਲਣ ਕਾਰਣ ਉਹ ਪਛਲੇ ਸਮੇਂ ਤੋਂ ਦਿਮਾਗੀ ਪ੍ਰੇਸ਼ਾਨ ਰਹਿਣ ਲੱਗ ਗਿਆ ਸੀ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਵਾਇਰਲ ਪੱਤਰ ਨੇ ਵਧਾਈ ਸਿੱਖਿਆ ਵਿਭਾਗ ਦੀ ਸਿਰਦਰਦੀ, ਅਧਿਕਾਰੀਆਂ ਨੇ ਕੀਤਾ ਖੰਡਨ
ਇਸੇ ਪ੍ਰੇਸ਼ਾਨੀ ਕਾਰਣ ਬੀਤੀ 31 ਜੁਲਾਈ ਨੂੰ ਉਸਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਅਤੇ ਉਸਨੂੰ ਤਲਵੰਡੀ ਸਾਬੋ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਿਲ ਕਰਵਾਇਆ ਗਿਆ, ਜਿੱਥੇ ਆਖਿਰ ਜ਼ਿੰਦਗੀ ਦੀ ਲੜਾਈ ਲੜਦਾ ਉਹ ਬੀਤੀ ਦੇਰ ਰਾਤ ਦਮ ਤੋੜ ਗਿਆ । ਮ੍ਰਿਤਕ ਚਰਨਜੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ 174 ਦੀ ਕਾਰਵਾਈ ਕਰਦਿਆਂ ਤਲਵੰਡੀ ਸਾਬੋ ਪੁਲਿਸ ਨੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਇੱਕ ਬੇਟਾ ਛੱਡ ਗਿਆ ਹੈ।ਦੂਜੇ ਪਾਸੇ ਪਿੰਡ ਦੇ ਸਾਬਕਾ ਸਰਪੰਚ ਤੇ ਮੋਹਤਬਰ ਸਖਸ਼ੀਅਤ ਹਰਜਿੰਦਰ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਸਿਰ ਚੜਿਆ ਸਮੁੱਚਾ ਕਰਜ਼ਾ ਮੁਆਫ ਕਰਕੇ ਪੀੜਿਤ ਪਰਿਵਾਰ ਨੂੰ 10 ਲੱਖ ਰੁਪਏ ਦੀ ਆਰਥਿਕ ਮਦਦ ਵੀ ਦਿੱਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸਾਲ 8.5 ਲੱਖ ਕਿਸਾਨ ਪਰਿਵਾਰਾਂ ਨੂੰ ਸਿਹਤ ਬੀਮਾ ਸਕੀਮ ਹੇਠ ਲਿਆਉਣ ਦਾ ਫੈਸਲਾ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਬਾਲਿਆਂਵਾਲੀ ’ਚ ਦਿਲ ਕੰਬਾਉਣ ਵਾਲੀ ਘਟਨਾ, ਕਲਯੁਗੀ ਮਾਂ ਨੇ ਬੱਚਿਆਂ ਨੂੰ ਦਿੱਤਾ ਜ਼ਹਿਰ, ਖ਼ੁਦ ਵੀ ਨਿਗਲਿਆ
NEXT STORY