ਮਾਨਸਾ (ਜੱਸਲ) : ਮਾਨਸਾ ਦੇ ਨੇੜਲੇ ਪਿੰਡ ਨੰਗਲ ਕਲਾਂ ਵਿਖੇ ਕਰਜ਼ੇ ਤੋਂ ਤੰਗ ਆ ਕੇ ਗਰੀਬ ਕਿਸਾਨ ਵੱਲੋਂ ਸਲਫਾਸ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ। ਕਿਸਾਨ ਜਗਤਾਰ ਸਿੰਘ ਪੁੱਤਰ ਮੱਘਰ ਸਿੰਘ ਉਮਰ (36) ਸਾਲ, ਪੇਸ਼ੇ ਤੋਂ ਕਿਸਾਨੀ ਦੇ ਨਾਲ-ਨਾਲ ਬਿਜਲੀ ਦੀਆਂ ਮੋਟਰਾਂ ਦੀ ਮੁਰੰਮਤ ਦਾ ਵੀ ਕੰਮ ਕਰਦਾ ਸੀ। ਪਰਿਵਾਰ ਦੀ ਇਕ ਪੀੜੀ ਲਗਾਤਾਰ ਕਰਜ਼ਾ ਉਤਾਰਦਿਆਂ ਆਪਣੀ ਜ਼ਮੀਨ ਵੀ ਖੋਹ ਚੁੱਕੀ ਹੈ ਅਤੇ ਹੁਣ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਕਰ ਰਹੀ ਹੈ।
ਇਸ ਮੌਕੇ ਪੁੱਜੇ ਭਾਕਿਯੂ (ਏਕਤਾ) ਡਕੌਂਦਾ ਦੇ ਬਲਾਕ ਪ੍ਰਧਾਨ ਬਲਜੀਤ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਖੇਤੀ ਦੀਆਂ ਜਿਣਸਾਂ ਦੇ ਵਾਜਿਬ ਭਾਅ ਨਾ ਮਿਲਣ ਕਾਰਨ ਅਤੇ ਕਰਜ਼ਾ ਨਾ ਘਟਣ ਕਾਰਨ ਆਖ਼ਰ ਬੇਜ਼ਮੀਨੇ ਕਿਸਾਨ ਵੱਲੋਂ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਅਤੇ ਘਰਵਾਲੀ ਸਮੇਤ 5 ਲੱਖ ਦਾ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ਾ ਛੱਡ ਗਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹਾਸ਼ੀਏ 'ਤੇ ਧੱਕੇ ਹੋਏ ਕਰਜ਼ੇ ਤੋਂ ਪੀੜਤ ਲੋਕਾਂ ਦੀ ਨਿਸ਼ਾਨਦੇਹੀ ਕਰ ਕੇ ਆਰਥਿਕ ਮਦਦ ਕੀਤੀ ਜਾਵੇ।
ਮਾਂ ਹੀ ਬਣੀ ਨਾਬਾਲਿਗ ਧੀ ਦੀ ਦੁਸ਼ਮਣ, ਪ੍ਰੇਮੀ ਨਾਲ ਮਿਲ ਕੇ ਦਿੱਤਾ ਘਿਨੌਣੀ ਵਾਰਦਾਤ ਨੂੰ ਅੰਜਾਮ
NEXT STORY