ਮਾਨਸਾ (ਚਾਹਲ) : ਪੰਜਾਬ 'ਚ ਕਿਸਾਨਾਂ ਦੀਆਂ ਖੁਦਕੁਸ਼ੀਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲਾ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਦਾ ਹੈ, ਜਿੱਥੇ ਕਰਜ਼ੇ ਤੋਂ ਪ੍ਰੇਸ਼ਾਨ 55 ਸਾਲਾ ਕਿਸਾਨ ਮੇਵਾ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਢਾਈ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਉਸ ਦੇ ਸਿਰ ਕਰੀਬ 5 ਲੱਖ ਰੁਪਏ ਦਾ ਕਰਜ਼ਾ ਸੀ। ਪਿਛਲੇ ਸਾਲ ਕਿਸਾਨ ਦੀ ਫ਼ਸਲ ਖਰਾਬ ਹੋ ਗਈ ਸੀ, ਜਿਸ ਕਾਰਨ ਉਹ ਲਗਾਤਾਰ ਕਰਜ਼ੇ ਤੋਂ ਪ੍ਰੇਸ਼ਾਨ ਰਹਿੰਦਾ ਸੀ ਤੇ ਅਖੀਰ ਅੱਜ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਦੇ ਗੁਰੂ ਘਰ 'ਚ ਗੋਲ਼ੀ ਚਲਾਉਣ ਵਿਰੁੱਧ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਵੱਡੀ ਕਾਰਵਾਈ ਦਾ ਐਲਾਨ
ਉਨ੍ਹਾਂ ਦੱਸਿਆ ਕਿ ਮ੍ਰਿਤਕ ਕਰਜ਼ਦਾਰ ਕਿਸਾਨ ਆਪਣੇ ਪਿੱਛੇ 2 ਪੁੱਤਰ ਤੇ ਇਕ ਧੀ ਛੱਡ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਦੀ ਧੀ ਪਿਛਲੇ ਕਾਫੀ ਸਮੇਂ ਤੋਂ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਬੀਮਾਰ ਹੈ। ਪਰਿਵਾਰਕ ਮੈਂਬਰਾਂ ਅਤੇ ਕਿਸਾਨ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ 1 ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ
NEXT STORY