ਮਹਿਲ ਕਲਾਂ (ਸਿੰਗਲਾ)- ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਅਮਲਾ ਸਿੰਘ ਵਾਲਾ ਵਿਖੇ ਇਕ ਕਿਸਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਸਰੀਫ਼ ਖ਼ਾਨ ਨੇ ਦੱਸਿਆ ਕਿ ਰੇਸ਼ਮ ਸਿੰਘ (38) ਪੁੱਤਰ ਕੇਵਲ ਸਿੰਘ ਵਾਸੀ ਅਮਲਾ ਸਿੰਘ ਵਾਲਾ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਸੀ।
ਉਸ ਕੋਲ 6 ਏਕੜ ਜ਼ਮੀਨ ਸੀ, ਜਿਸ ਨੂੰ ਕਿਸੇ ਕਾਰਨ ਉਸ ਨੇ ਵੇਚ ਦਿੱਤਾ। ਜ਼ਮੀਨ ਵੇਚਣ ਤੋਂ ਬਾਅਦ ਉਹ ਗੁੰਮਸੁੰਮ ਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗਾ। ਇਸੇ ਦੌਰਾਨ ਉਸ ਨੇ ਪ੍ਰੇਸ਼ਾਨੀ ਕਾਰਨ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਪਿੱਛੋਂ ਉਸ ਦੀ ਹਾਲਤ ਬਹੁਤ ਖ਼ਰਾਬ ਹੋ ਗਈ।
ਇਹ ਵੀ ਪੜ੍ਹੋ- ਗੁਆਂਢੀਆਂ ਦੀ ਲੜਾਈ ਰੁਕਵਾਉਣ ਦੀ ਕੋਸ਼ਿਸ਼ 'ਚ ਗੁਆਉਣੀ ਪਈ ਜਾਨ, ਨੌਜਵਾਨ ਨੇ ਕਿਰਚ ਮਾਰ ਕੇ ਕਰ'ਤਾ ਕਤਲ
ਪਰਿਵਾਰ ਵੱਲੋਂ ਇਲਾਜ ਲਈ ਉਸ ਨੂੰ ਬਰਨਾਲਾ ਦੇ ਇਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਮੁੱਖ ਅਫਸਰ ਸਰੀਫ਼ ਖਾਨ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਠੁੱਲੀਵਾਲ ਪੁਲਸ ਵੱਲੋਂ ਧਾਰਾ 194 ਦੇ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਵਿਵਾਦਿਤ ਜ਼ਮੀਨ ਮਾਮਲੇ 'ਚ ਨਵਾਂ ਮੋੜ, ਨਿਹੰਗ ਜਥੇਬੰਦੀਆਂ ਨੇ ਮੁੜ ਉਸੇ ਜਗ੍ਹਾ ਲਗਾਇਆ ਨਿਸ਼ਾਨ ਸਾਹਿਬ
NEXT STORY