ਸ੍ਰੀ ਮੁਕਤਸਰ ਸਾਹਿਬ (ਰਿਣੀ)— ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਵਿਖੇ ਸੰਘਰਸ਼ ਦੌਰਾਨ ਪਿੰਡ ਅਬੁਲ ਖੁਰਾਣਾ ਦੇ ਕਿਸਾਨ ਦੀ ਅਚਾਨਕ ਤਬੀਅਤ ਵਿਗੜਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਸ ਕਿਸਾਨ ਦੀ ਮੌਤ ਹੋ ਗਈ। ਮਿ੍ਰਤਕ ਦੀ ਪਛਾਣ ਹਰਪਿੰਦਰ ਸਿੰਘ ਨੀਟੂ ਖ਼ਾਲਸਾ (45) ਦੇ ਰੂਪ ’ਚ ਹੋਈ ਹੈ, ਜੋਕਿ ਪਿੰਡ ਅਬੁਲ ਖੁਰਾਣਾ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ : ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ
ਵਰਨਣਯੋਗ ਹੈ ਕਿ ਪਿੰਡ ਅਬੁਲ ਖੁਰਾਣਾ ਦੇ ਕਿਸਾਨ ਹਰਪਿੰਦਰ ਸਿੰਘ ਨੀਟੂ ਖਾਲਸਾ (45) ਦਿਲੀ ਦੇ ਬਾਰਡਰਾਂ ’ਤੇ ਚਲ ਰਹੇ ਕਿਸਾਨ ਸੰਘਰਸ਼ ਦੌਰਾਨ ਉਥੇ ਗਏ ਹੋਏ ਸਨ ਕਿ ਅਚਾਨਕ ਉਸ ਦੀ ਤਬੀਅਤ ਖ਼ਰਾਬ ਹੋ ਗਈ। ਸਿਹਤ ਖ਼ਰਾਬ ਹੋਣ ਤੋਂ ਬਾਅਦ ਉਕਤ ਕਿਸਾਨ ਨੂੰ ਪਹਿਲਾਂ ਬਠਿੰਡਾ ਅਤੇ ਫਿਰ ਲੁਧਿਆਣਾ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਅਤੇ ਇਥੇ ਉਨ੍ਹਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ ਟ੍ਰੈਵਲ ਏਜੰਟਾਂ ਦਾ ਕਾਰਨਾਮਾ, ਫਰਜ਼ੀਵਾੜਾ ਕਰਕੇ ਵਿਦਿਆਰਥੀਆਂ ਨੂੰ ਇੰਝ ਭੇਜਿਆ ਵਿਦੇਸ਼
ਇਥੇ ਦੱਸਣਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਨੂੰ ਡਟੇ ਹੋਏ ਅੱਜ 47 ਦਿਨ ਹੋ ਗਏ ਹਨ ਪਰ ਸਰਕਾਰ ਉਨ੍ਹਾਂ ਦੀ ਕੋਈ ਵੀ ਗੱਲ ਨਹੀਂ ਸੁਣ ਰਹੀ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 8 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਹੱਲ ਨਹੀਂ ਨਿਕਲਿਆ। ਬੀਤੀ 8 ਜਨਵਰੀ ਨੂੰ ਹੋਈ ਬੈਠਕ ’ਚ ਕੇਂਦਰ ਨੇ ਕਾਨੂੰਨ ਨੂੰ ਰੱਦ ਕਰਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਜਦਕਿ ਕਿਸਾਨ ਆਗੂਆਂ ਨੇ ਕਿਹਾ ਕਿ ‘ਜਿੱਤਾਂਗੇ ਜਾਂ ਮਰਾਂਗੇ’। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਦੋ-ਟੁੱਕ ਆਖਿਆ ਸੀ ਕਿ ਉਹ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਘਰ ਵਾਪਸੀ ਕਰਨਗੇ। ਹੁਣ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅਗਲੀ ਬੈਠਕ 15 ਜਨਵਰੀ ਨੂੰ ਤੈਅ ਹੈ।
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
‘ਅਦਾਲਤਾਂ ਹੁਣ ਆਮ ਵਾਂਗ ਖੁੱਲ੍ਹਣਗੀਆਂ, ਸਾਰੇ ਕੰਮ ਕਾਜ ਹੋਣਗੇ ਲਗਾਤਾਰ’
NEXT STORY