ਮਾਹਿਲਪੁਰ/ਹੁਸ਼ਿਆਰਪੁਰ (ਵਰਿੰਦਰ ਪੰਡਿਤ)- ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਪੱਦੀ ਸੂਰਾ ਸਿੰਘ ਦੇ 70 ਸਾਲਾ ਕਿਸਾਨ ਮਲਕੀਤ ਸਿੰਘ ਦੀ ਅੱਜ ਸਵੇਰੇ ਦਿੱਲੀ ਧਰਨੇ ਵਿਚ ਮੌਤ ਹੋ ਗਈ। ਉਕਤ ਕਿਸਾਨ ਸੋਮਵਾਰ ਹੀ ਧਰਨੇ ਉਤੇ ਗਿਆ ਸੀ।
ਇਹ ਵੀ ਪੜ੍ਹੋ : ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾਣ ਵਾਲੇ ਯਾਤਰੀਆਂ ਨੂੰ ਰਾਹਤ, ਜਲੰਧਰ ਸਿਟੀ ਤੋਂ ਜਾਵੇਗੀ ਹਫ਼ਤਾਵਾਰੀ ਟਰੇਨ
ਇਥੇ ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਨੇ 26 ਨਵੰਬਰ ਨੂੰ ਦਿੱਲੀ ਵੱਲ ਚਾਲੇ ਪਾ ਲਏ ਸਨ। ਦਿੱਲੀ ਦੀਆਂ ਸਰਹੱਦਾਂ ਉਥੇ ਡਟਣ ਤੋਂ ਬਾਅਦ ਕਈ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਮੋਦੀ ਸਰਕਾਰ ਦੇ ਨਾਲ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੀ 11ਵਾਰ ਗੱਲਬਾਤ ਹੋ ਚੁੱਕੀ ਹੈ ਪਰ ਨਤੀਜਾ ਕੁਝ ਵੀ ਨਹੀਂ ਨਿਕਲ ਸਕਿਆ ਹੈ।
ਇਹ ਵੀ ਪੜ੍ਹੋ : ਲੁਟੇਰਿਆਂ ਨਾਲ ਨਿਹੱਥਾ ਭਿੜਨ ਵਾਲੀ ਜਲੰਧਰ ਦੀ ਕੁਸੁਮ ਦੀ ਰਾਸ਼ਟਰੀ ਬਹਾਦਰੀ ਪੁਰਸਕਾਰ ਲਈ ਹੋਈ ਚੋਣ
ਸਕੱਤਰ ਐਜੂਕੇਸ਼ਨ ਦੀ ਸਖ਼ਤੀ : ਨਿੱਜੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਕਰਵਾਉਣੀ ਹੋਵੇਗੀ ਕੋਵਿਡ-19 ਜਾਂਚ
NEXT STORY