ਪਟਿਆਲਾ/ਸਨੌਰ (ਮਨਦੀਪ ਜੋਸਨ)- ਸ਼ੰਭੂ ਬਾਰਡਰ ਵਿਖੇ ਕਿਸਾਨੀ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਕਿਸਾਨ ਹਰਜਿੰਦਰ ਸਿੰਘ (65) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ। ਲੰਬੇ ਸਮੇਂ ਤੋਂ ਸੰਘਰਸ਼ ’ਚ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹਰਜਿੰਦਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਖੁਆਸਪੁਰ ਦਾ ਕਿਸਾਨ ਹੈ। ਉਹ ਆਪਣੇ ਪਿੱਛੇ ਹਸਦਾ-ਵਸਦਾ ਪਰਿਵਾਰ ਛੱਡ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਨੌਜਵਾਨ ਨੇ ਪਤਨੀ, ਸਾਲੀ ਅਤੇ ਭਤੀਜੇ ਨੂੰ ਕੁਹਾੜੀ ਨਾਲ ਵੱਢਿਆ! ਅਦਾਲਤ ਨੇ ਸੁਣਾਈ ਸਖ਼ਤ ਸਜ਼ਾ
ਦੱਸ ਦਈਏ ਕਿ ਕਿਸਾਨਾਂ ਵੱਲੋਂ ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਤੇ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਮੱਦੇਨਜ਼ਰ ਹਰਿਆਣਾ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ 'ਤੇ ਬੈਰੀਕੇਡਿੰਗ ਕਰ ਕੇ ਕਿਸਾਨਾਂ ਨੂੰ ਰੋਕ ਲਿਆ ਗਿਆ, ਜਿਸ ਕਾਰਨ ਕਿਸਾਨ ਲੰਬੇ ਸਮੇਂ ਤੋਂ ਇਨ੍ਹਾਂ ਬਾਰਡਰਾਂ 'ਤੇ ਹੀ ਬੈਠੇ ਹੋਏ ਹਨ। ਕਿਸਾਨਾਂ ਵੱਲੋਂ ਰਾਹ ਖੁੱਲ੍ਹਣ 'ਤੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਜਵਾਨ ਨੇ ਪਤਨੀ, ਸਾਲੀ ਅਤੇ ਭਤੀਜੇ ਨੂੰ ਕੁਹਾੜੀ ਨਾਲ ਵੱਢਿਆ! ਅਦਾਲਤ ਨੇ ਸੁਣਾਈ ਸਖ਼ਤ ਸਜ਼ਾ
NEXT STORY