ਭਵਾਨੀਗੜ੍ਹ (ਵਿਕਾਸ)-ਦਿੱਲੀ ਦੇ ਸਿੰਘੂ ਬਾਰਡਰ ’ਤੇ ਧਰਨੇ ਦੌਰਾਨ ਬੀਮਾਰ ਹੋਏ ਨੇੜਲੇ ਪਿੰਡ ਮਾਝਾ ਦੇ ਕਿਸਾਨ ਜੰਗ ਸਿੰਘ (65) ਪੁੱਤਰ ਮੋਦਨ ਸਿੰਘ ਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦਾ ਵਰਕਰ ਸੀ ਤੇ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਅੰਦੋਲਨ ’ਚ ਵਧ-ਚੜ੍ਹ ਕੇ ਹਿੱਸਾ ਲੈ ਰਿਹਾ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਜੇਲ੍ਹ ’ਚ ਸ਼ੱਕੀ ਹਾਲਤ ’ਚ ਕੈਦੀ ਦੀ ਮੌਤ, ਗੁੱਸੇ ’ਚ ਆਏ ਪਰਿਵਾਰ ਨੇ ਕੀਤਾ ਜ਼ਬਰਦਸਤ ਹੰਗਾਮਾ (ਵੀਡੀਓ)
ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਸੁਖਦੇਵ ਸਿੰਘ ਬਾਲਦ ਕਲਾਂ ਨੇ ਦੱਸਿਆ ਕਿ ਜੰਗ ਸਿੰਘ ਸਿੰਘੂ ਬਾਰਡਰ ’ਤੇ ਧਰਨੇ ਦੌਰਾਨ ਬੀਮਾਰ ਹੋਇਆ ਸੀ ਤੇ ਬੀਮਾਰ ਹੋਣ ਉਪਰੰਤ ਉਸ ਨੂੰ ਪਿੰਡ ਵਾਪਸ ਲਿਆਂਦਾ ਗਿਆ। ਜਿਸ ਨੂੰ ਇਲਾਜ ਲਈ ਨਾਭਾ ਵਿਖੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਕਿਸਾਨ ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼, ਇਕ ਮੈਂਬਰ ਨੂੰ ਨੌਕਰੀ ਤੇ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।
ਅੰਮ੍ਰਿਤਸਰ ਜੇਲ੍ਹ ’ਚ ਸ਼ੱਕੀ ਹਾਲਤ ’ਚ ਕੈਦੀ ਦੀ ਮੌਤ, ਗੁੱਸੇ ’ਚ ਆਏ ਪਰਿਵਾਰ ਨੇ ਕੀਤਾ ਜ਼ਬਰਦਸਤ ਹੰਗਾਮਾ (ਵੀਡੀਓ)
NEXT STORY