ਲਹਿਰਾਗਾਗਾ (ਗਰਗ)-ਕਿਸਾਨੀ ਮੰਗਾਂ ਸਬੰਧੀ ਖਨੌਰੀ ਬਾਰਡਰ ’ਤੇ ਚੱਲ ਰਹੇ ਪੱਕੇ ਮੋਰਚੇ ’ਤੇ ਡਟੇ ਹੋਏ ਪਿੰਡ ਆਲਮਪੁਰ ਦੇ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾ ਸੁਰਿੰਦਰਜੀਤ ਸਿੰਘ ਵਜੋਂ ਹੋਈ ਹੈ। ਸੁਰਿੰਦਰਜੀਤ ਸਿੰਘ ਦੇ ਬੇਟੇ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਮੇਰਾ ਪਿਤਾ ਸੁਰਿੰਦਰਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਆਲਮਪੁਰ (58 ਸਾਲ) ਜੋ ਖੇਤੀਬਾੜੀ ਦਾ ਕੰਮ ਕਰਦੇ ਸਨ ਅਤੇ ਕਰੀਬ 10-12 ਦਿਨਾਂ ਤੋਂ ਖਨੌਰੀ ਬਾਰਡਰ ’ਤੇ ਕਿਸਾਨੀ ਮੰਗਾਂ ਲਈ ਚੱਲ ਰਹੇ ਧਰਨੇ ’ਚ ਗਏ ਹੋਏ ਸਨ। ਇਕ-ਦੋ ਦਿਨਾਂ ਤੋਂ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਸੀ, ਜਿਨ੍ਹਾਂ ਨੂੰ ਅਸੀਂ ਬੀਤੇ ਕੱਲ੍ਹ ਕਿਸਾਨ ਯੂਨੀਅਨ ਦੀ ਐਂਬੂਲੈਂਸ ਰਾਹੀਂ ਖਨੌਰੀ ਬਾਰਡਰ ਤੋਂ ਵਾਪਸ ਘਰ ਲੈ ਆਏ ਸਨ। ਸ਼ਾਮ ਵੇਲੇ ਸੁਰਿੰਦਰਜੀਤ ਸਿੰਘ ਦੀ ਸਿਹਤ ਜ਼ਿਆਦਾ ਵਿਗੜਨ ਨਾਲ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲਣਗੀਆਂ ਇਹ ਖ਼ਾਸ ਸਹੂਲਤਾਂ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਅਤੇ ਮਨਿੰਦਰ ਸਿੰਘ ਲਦਾਲ ਨੇ ਕਿਹਾ ਕਿ ਸੁਰਿੰਦਰਜੀਤ ਸਿੰਘ ਆਲਮਪੁਰ ਵੀ ਕਿਸਾਨ ਸੰਘਰਸ਼ ਦਾ ਸ਼ਹੀਦ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸਾਨ ਸੁਰਿੰਦਰਜੀਤ 6 ਏਕੜ ਜ਼ਮੀਨ ਦਾ ਮਾਲਕ ਸੀ, ਜਿਸ ’ਚੋਂ ਕੁਝ ਜ਼ਮੀਨ ਗਹਿਣੇ ਹੈ ਅਤੇ 6 ਲੱਖ ਰੁਪਏ ਕਿਸਾਨ ਦੇ ਸਿਰ ਉੱਪਰ ਕਰਜ਼ਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸ਼ਹੀਦ ਕਿਸਾਨ ਦਾ ਕਰਜ਼ਾ ਮੁਆਫ਼ ਕਰਨ ਦੇ ਨਾਲ-ਨਾਲ ਵਿੱਤੀ ਸਹਾਇਤਾ ਵੀ ਜਾਰੀ ਕਰੇ।
ਇਹ ਵੀ ਪੜ੍ਹੋ : ਮਹਾਕੁੰਭ ਗਏ ਪੰਜਾਬ ਦੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, ਦੋ ਦੀ ਮੌਤ, ਮਚਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬੀਆਂ ਨੂੰ ਮਿਲਣਗੇ ਘਰ, ਸਰਕਾਰ ਨੇ ਲਿਆ ਵੱਡਾ ਫ਼ੈਸਲਾ
NEXT STORY