ਭਵਾਨੀਗੜ੍ਹ (ਵਿਕਾਸ) : ਕਾਲੇ ਕਾਨੂੰਨ ਵਾਪਸ ਕਰਵਾਉਣ ਤੋਂ ਬਾਅਦ ਟੋਲ ਪਲਾਜ਼ਾ ਦੇ ਵਧਾਏ ਰੇਟ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਕਾਲਾਝਾੜ ਟੋਲ ਪਲਾਜ਼ਾ ਵਿਖੇ ਚੱਲ ਰਹੇ ਧਰਨੇ ’ਚ ਸ਼ਾਮਲ ਇਕ ਕਿਸਾਨ ਦੀ ਅਚਾਨਕ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਇਸ ਸਬੰਧੀ ਜਥੇਬੰਦੀ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਨੇ ਦੱਸਿਆ ਕਿ 60 ਸਾਲਾ ਕਿਸਾਨ ਹਰਬੰਸ ਸਿੰਘ ਪੁੱਤਰ ਨਰਾਤਾ ਸਿੰਘ ਵਾਸੀ ਚੰਨੋ ਇੱਥੇ ਟੋਲ ਪਲਾਜ਼ਾ ਕਾਲਾਝਾੜ ’ਤੇ ਜਥੇਬੰਦੀ ਦੀ ਅਗਵਾਈ ’ਚ ਚੱਲ ਰਹੇ ਪੱਕੇ ਮੋਰਚੇ ’ਚ ਲਗਾਤਾਰ ਸੇਵਾ ਨਿਭਾ ਰਿਹਾ ਸੀ।
ਇਹ ਵੀ ਪੜ੍ਹੋ : ਰੰਧਾਵਾ ਦਾ ਵੱਡਾ ਬਿਆਨ, ਕਿਹਾ-ਜਦੋਂ ਮੈਂ ਗ੍ਰਹਿ ਮੰਤਰੀ ਬਣਿਆ, ਉਦੋਂ ਤੋਂ ਸਿੱਧੂ ਨਾਰਾਜ਼
ਉਹ ਦਿੱਲੀ ਬਾਰਡਰ ’ਤੇ ਵੀ ਲੰਮਾ ਸਮਾਂ ਅੰਦੋਲਨ ’ਚ ਸ਼ਾਮਲ ਹੁੰਦਾ ਰਿਹਾ, ਦੀ ਬੀਤੇ ਕੱਲ ਅਚਾਨਕ ਸਿਹਤ ਢਿੱਲੀ ਹੋ ਜਾਣ ਕਾਰਨ ਮੌਤ ਹੋ ਗਈ। ਕਿਸਾਨ ਆਗੂ ਲੱਖੇਵਾਲ ਨੇ ਦੱਸਿਆ ਕਿ ਐਤਵਾਰ ਨੂੰ ਚੰਨੋ ਸ਼ਮਸ਼ਾਨਘਾਟ ਵਿਖੇ ਪਾਰਟੀ ਦੇ ਝੰਡੇ ਹੇਠ ਹਰਬੰਸ ਸਿੰਘ ਦਾ ਸਸਕਾਰ ਕੀਤਾ ਗਿਆ। ਕਿਸਾਨ ਜਥੇਬੰਦੀ ਨੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਰੰਧਾਵਾ ਦਾ ਵੱਡਾ ਬਿਆਨ, ਕਿਹਾ-ਜਦੋਂ ਤੋਂ ਮੈਂ ਗ੍ਰਹਿ ਮੰਤਰੀ ਬਣਿਆ, ਉਦੋਂ ਤੋਂ ਸਿੱਧੂ ਨਾਰਾਜ਼
NEXT STORY