ਫਤਿਹਗੜ੍ਹ ਸਾਹਿਬ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਕੇਂਦਰ ਸਰਕਾਰ ਨਾਲ ਜੁੜੀਆਂ ਕਿਸਾਨੀ ਮੰਗਾਂ ਤੇ ਹੋਰਨਾਂ ਮਸਲਿਆਂ ਦੇ ਹੱਲ ਲਈ 13 ਫਰਵਰੀ ਨੂੰ ‘ਦਿੱਲੀ ਚੱਲੋ’ ਪ੍ਰੋਗਰਾਮ ਦੇ ਮੱਦੇਨਜ਼ਰ ਹਰਿਆਣਾ ਪੁਲਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਇਸ ਦਰਮਿਆਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਹੈ ਕਿ ਕਿਸਾਨਾਂ ਦੀਆਂ ਇਹ ਨਵੀਆਂ ਮੰਗਾਂ ਨਹੀਂ ਹਨ ਸਗੋਂ ਜਿਨ੍ਹਾਂ ’ਤੇ ਸਰਕਾਰ ਵੱਲੋਂ ਉਨ੍ਹਾਂ ਨਾਲ ਸਹਿਮਤੀ ਪ੍ਰਗਟਾਈ ਗਈ ਹੈ, ਉਸੇ ਮੰਗਾਂ ਨੂੰ ਲਾਗੂ ਕਰਵਾਉਣ ਲਈ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅੱਜ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਚ ਅਰਦਾਸ ਕਰਕੇ ਵੱਡੇ ਕਾਫਲੇ ਨਾਲ ਉਹ ਅੱਗੇ ਲਈ ਰਵਾਨਾ ਹੋ ਗਏ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਇਸ ਦਿਨ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੱਲੇਵਾਲ ਨੇ ਕਿਹਾ ਕਿ ਹਰਿਆਣਾ ਪੁਲਸ ਵੱਲੋਂ ਜੋ ਬੈਰੀਕੇਡਿੰਗ ਕੀਤੀ ਗਈ ਹੈ ਉਸ ਤੋਂ ਲੱਗਦਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕਰਨਾ ਚਾਹੁੰਦੀ ਹੈ, ਇਸੇ ਲਈ ਕਿਸਾਨਾਂ ਨੂੰ ਰੋਕਣ ਲਈ ਅਜਿਹੀਆਂ ਰੋਕਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ 13 ਫਰਵਰੀ ਨੂੰ ਦਿੱਲੀ ਜਾਣ ਦੇ ਐਲਾਨ ਤੋਂ ਬਾਅਦ ਹਰਿਆਣਾ ਵੀ ਇਸ ਕਾਲ ਦਾ ਪੂਰੇ ਜ਼ੋਰ ਸ਼ੋਰ ਨਾਲ ਸਮਰਥਨ ਕਰੇਗਾ। ਕਿਸਾਨਾਂ ਵਲੋਂ ਪੱਕੇ ਮੋਰਚੇ ’ਤੇ ਗੱਲਬਾਤ ਕਰਦੇ ਹੋਏ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ ਕਿ ਉਹ ਪੱਕਾ ਮੋਰਚਾ ਦਿੱਲੀ ਵਿਚ ਲਗਾ ਕੇ ਬੈਠਣ ਪਰ ਜਿਸ ਤਰ੍ਹਾਂ ਪਹਿਲਾਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਗਿਆ, ਉਸਨੂੰ ਦੇਖਦੇ ਹੋਏ ਉਨਾਂ ਵਲੋਂ ਪੁਰੀ ਤਿਆਰੀ ਕੀਤੀ ਗਈ ਹੈ। ਚੰਡੀਗੜ੍ਹ ਵਿਚ ਮੀਟਿੰਗ ਤੋਂ ਬਾਅਦ ਕੋਈ ਅਗਲਾ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਨਾਲ ਲੱਗਦੇ ਬਾਰਡਰ ਹਰਿਆਣਾ ਨੇ ਕੀਤੇ ਸੀਲ, ਦੋਵਾਂ ਸੂਬਿਆਂ ਦਾ ਸੰਪਰਕ ਟੁੱਟਿਆ, ਫੋਰਸ ਤਾਇਨਾਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
NEXT STORY