ਧਰਮਕੋਟ (ਸਤੀਸ਼): ਕਿਸਾਨ ਮੋਰਚੇ ਸਿੰਘੂ ਬਾਰਡਰ ਤੋਂ ਪਰਤੇ ਪਿੰਡ ਜਲਾਲਾਬਾਦ ਪੂਰਬੀ ਦੇ ਰਹਿਣ ਵਾਲੇ ਸਾਥੀ ਰਣਜੀਤ ਸਿੰਘ ਪੁੱਤਰ ਲਾਲ ਸਿੰਘ ਦੀ ਕੱਲ੍ਹ ਫਰੀਦਕੋਟ ਹਸਪਤਾਲ ’ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਾਮਰੇਡ ਸੂਰਤ ਸਿੰਘ ਕਿਸਾਨ ਸਭਾ ਆਗੂ ਨੇ ਦੱਸਿਆ ਕਿ ਉਹ ਮੋਜੂਦਾ ਚੱਲ ਰਹੇ ਕਿਸਾਨ ਅਦੋਲਨ ਦੇ ਸਰਗਰਮ ਕਾਰਕੁੰਨ ਸਨ, ਬਹੁਤ ਲਗਨ ਨਾਲ ਸਿੰਘੂ ਬਾਰਡਰ ’ਤੇ ਚਲ ਰਹੇ ਕਿਸਾਨ ਘੋਲ ’ਚ ਹਿੱਸਾ ਲਿਆ। ਬਿਮਾਰ ਹੋਣ ਕਾਰਨ ਇਲਾਜ ਕਰਾਉਣ ਵਾਪਸ ਆਏ ਅਤੇ ਫਰੀਦਕੋਟ ਹਸਪਤਾਲ ਦਾਖ਼ਲ ਹੋਏ। ਰਣਜੀਤ ਸਿੰਘ ਨੇ ਬਿਮਾਰੀ ਨਾਲ ਜੂਝਦਿਆਂ ਕੱਲ ਦਮ ਤੋੜ ਦਿੱਤਾ। ਉਪਰੋਕਤ ਕਿਸਾਨ ਆਗੂ ਦੀ ਮੌਤ ’ਤੇ ਧਰਮਕੋਟ ਹਲਕੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ।
ਇਹ ਵੀ ਪੜ੍ਹੋ: ਦੁਖ਼ਦਾਇਕ ਖ਼ਬਰ: ਸਿੰਘੂ ਬਾਰਡਰ ’ਤੇ ਮੋਗਾ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਜ਼ਿਕਰਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ 77 ਦਿਨਾਂ ਤੋਂ ਜਾਰੀ ਹੈ। ਉੱਥੇ ਹੀ ਅੱਜ ਸਰਕਾਰ ਨਾਲ ਗੱਲਬਾਤ ਦਾ ਰਸਤਾ ਖੋਲ੍ਹਣ, ਆਪਣੀਆਂ ਮੰਗਾਂ ਨੂੰ ਲੈ ਕੇ ਦਬਾਅ ਬਣਾਉਣ ਅਤੇ ਅੰਦੋਲਨ ਨੂੰ ਚਲਾਉਣ ਦੀ ਰਣਨੀਤੀ ਦੇ ਸਿਲਸਿਲੇ 'ਚ ਅੱਜ ਯਾਨੀ ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਬੈਠਕ ਕਰਨ ਜਾ ਰਿਹਾ ਹੈ। ਇਸ ਬੈਠਕ 'ਚ ਕਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੌਰਾਨ ਜੋ ਵੀ ਫ਼ੈਸਲੇ ਲਏ ਜਾਣਗੇ, ਉਨ੍ਹਾਂ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਕਈ ਸਰਹੱਦਾਂ 'ਤੇ ਕਿਸਾਨਾਂ ਦੀ ਗਿਣਤੀ 'ਚ ਵਾਧਾ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਬਾਦਲ ਪਰਿਵਾਰ ’ਤੇ ਵੱਡਾ ਹਮਲਾ, ਕਿਹਾ ਪੰਜਾਬ ਦਾ ਕੀਤਾ ਬੇੜਾਗਰਕ
ਦੀਪ ਸਿੱਧੂ ਦੀ ਗ੍ਰਿਫ਼ਤਾਰੀ 'ਤੇ ਢੀਂਡਸਾ ਦਾ ਵੱਡਾ ਬਿਆਨ, ਕੇਂਦਰ ਸਰਕਾਰ ਨੂੰ ਕੀਤੀ ਇਹ ਅਪੀਲ
NEXT STORY