ਝਬਾਲ/ਬੀੜ ਸਾਹਿਬ (ਲਾਲੂਘੁੰਮਣ,ਬਖਤਾਵਰ,ਭਾਟੀਆ) - ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕਿਸਾਨਾਂ ਨਾਲ ਵਾਅਦਾ ਖਿਲਾਫ਼ੀ ਹੀ ਨਹੀਂ ਕਰ ਰਹੀ ਸਗੋਂ ਹਰੇਕ ਪੰਜਾਬ ਵਾਸੀ ਨਾਲ ਧਰੋਹ ਵੀ ਕਮਾ ਰਹੀ ਹੈ। ਇਹ ਪ੍ਰਗਟਾਵਾ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਭਗਵੰਤ ਸਿੰਘ ਗੰਡੀਵਿੰਡ, ਸੂਬਾ ਸਿੰਘ ਮਾਨਕਪੁਰਾ, ਕੈਪਟਨ ਸਿੰਘ ਬਘਿਆੜੀ, ਬਲਜੀਤ ਸਿੰਘ ਢਿੱਲੋਂ ਸਰਾਏ ਅਮਾਨਤ ਖਾਂ ਤੇ ਨਰਿੰਜਣ ਸਿੰਘ ਚਾਹਲ ਤੇ ਅਵਤਾਰ ਸਿੰਘ ਚਾਹਲ ਨੇ ਕਰਦਿਆਂ ਕਿਹਾ ਕਿ ਪੰਜਾਬ ਦੀ ਕਿਸਾਨੀ ਲਗਾਤਾਰ ਨਿੱਘਾਰਤਾ ਵੱਲ ਵੱਧ ਰਹੀ ਹੈ। ਕਿਸਾਨ ਖੁਦਕੁਸ਼ੀਆਂ ਕਰਕੇ ਮੌਤ ਨੂੰ ਗਲੇ ਲਗਾ ਰਿਹਾ ਹੈ ਪਰ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਕਿਸਾਨ ਨੂੰ ਦੇਸ਼ ਦਾ ਅੰਨਦਾਤਾਂ ਕਿਹਾ ਜਾਂਦਾ ਹੈ ਪਰ ਅੰਨਦਾਤੇ ਦੀ ਦਸ਼ਾ ਸਮੇਂ ਦੇ ਹਾਕਮਾਂ ਨੇ ਭਿਖਾਰੀਆਂ ਤੋਂ ਵੀ ਬਦਤਰ ਬਣਾ ਕੇ ਰੱਖ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦੀ ਬੇਰੁੱਖੀ ਦਾ ਨਤੀਜਾ ਹੈ ਕਿ ਕਿਸਾਨਾਂ ਦੀ ਖੁਦਕੁਸ਼ੀਆਂ ਦੀ ਦਰ ਵੱਧਦੀ ਜਾ ਰਹੀ ਹੈ ਤੇ ਕੈਪਟਨ ਸਰਕਾਰ ਦੇ 10 ਮਹੀਨਿਆਂ ਦੇ ਕਾਰਜਕਾਲ ਦੌਰਾਨ 400 ਦੇ ਕਰੀਬ ਕਿਸਾਨ ਮੌਤ ਨੂੰ ਗਲੇ ਲਗਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਰਜ਼ ਮੁਆਫ਼ ਕਰਨ ਦੇ ਨਾਂ 'ਤੇ ਸਰਕਾਰ ਡਰਾਮੇਬਾਜ਼ੀ ਕਰ ਰਹੀ ਹੈ, ਕਿਉਂਕਿ ਸੱਤਾ ਹਥਿਆਉਣ ਲਈ ਕਾਂਗਰਸ ਨੇ ਸਮੁੱਚੇ ਕਿਸਾਨਾਂ ਦਾ ਹਰ ਪ੍ਰਕਾਰ ਦਾ ਸਾਰਾ-ਸਾਰਾ ਕਰਜ਼ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸ਼ਰਤਾਂ 'ਤੇ ਨਿਯਮ ਲਾਗੂ ਕਰਕੇ ਕਿਸਾਨਾਂ ਦਾ ਸ਼ੋਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਨੂੰ ਉੱਚਾ ਚੁੱਕਣ ਲਈ ਕਾਂਗਰਸ ਸਰਕਾਰ ਕਿਸਾਨਾਂ ਦੀਆਂ ਜਿਨਸਾਂ ਦੇ ਭਾਅ ਮਾਰਕਿਟ ਨਾਲ ਤੈਅ ਕਰੇ, ਸਵਾਨੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਬਣਦੀਆਂ ਸਹੂਲਤਾਂ ਕਿਸਾਨਾਂ ਨੂੰ ਦਿੱਤੀਆਂ ਜਾਣ। ਕਿਸਾਨਾਂ ਦੇ ਸਮੁੱਚੇ ਕਰਜ਼ੇ 'ਤੇ ਲੀਕ ਮਾਰੀ ਜਾਵੇ, ਦਵਾਈਆਂ, ਖਾਦਾਂ ਨੂੰ ਟੈਕਸ ਮੁਕਤ ਕਰਕੇ ਰੇਟ ਵਾਜਬ ਕੀਤੇ ਜਾਣ, ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਚੋਂ ਇਕ ਵਿਅਕਤੀ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ ਤੇ ਕਿਸਾਨਾਂ ਦੀ ਮੰਡੀਆਂ 'ਚ ਹੁੰਦੀ ਲੁੱਟ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ।
ਅਦਾਲਤ ਵਲੋਂ ਮਨਾਹੀ ਦੇ ਬਾਵਜੂਦ ਪਰਾਲੀ ਨੂੰ ਅੱਗ ਲਗਾਉਣ ਦੀਆਂ ਵਾਪਰੀਆਂ 43814 ਘਟਨਾਵਾਂ
NEXT STORY