ਤਰਨਤਾਰਨ (ਰਮਨ) : ਭਾਰਤੀ ਕਿਸਾਨ ਯੂਨੀਅਨ ਮਜੈਲ ਗਰੁੱਪ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਬੂਹ ਹਵੇਲੀਆਂ ਦੇ ਛੋਟੇ ਭਰਾ ਦਾ ਘਰ ਵਿਚ ਉਸਦੇ ਦੋਸਤ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਦੋਸਤ ਮੌਕੇ ਤੋਂ ਮ੍ਰਿਤਕ ਦਾ ਲਾਇਸੈਂਸੀ ਪਿਸਤੌਲ ਲੈ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਹਰੀਕੇ ਦੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
ਮਿਲੀ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਮਜੈਲ ਗਰੁੱਪ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਦਾ ਭਰਾ ਸਤਪਾਲ ਸਿੰਘ ਉਰਫ ਪਾਲਾ (35) ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਬੂਹ ਹਵੇਲੀਆਂ ਜੋ ਆਪਣੇ ਭਰਾ ਵਰਗੇ ਦੋਸਤ ਲਵਪ੍ਰੀਤ ਸਿੰਘ ਵਾਸੀ ਕੋਟ ਬੁੱਢਾ ਸਣੇ ਬੁੱਧਵਾਰ ਘਰ ਦੇ ਕਮਰੇ ਵਿਚ ਸੁੱਤੇ ਪਏ ਸਨ। ਇਸ ਦੌਰਾਨ ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਆਈ ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰ ਡਰ ਗਏ ਅਤੇ ਜਦੋਂ ਉਹ ਬਾਹਰ ਨਿਕਲ ਕੇ ਵੇਖਣ ਲੱਗੇ ਤਾਂ ਲਵਪ੍ਰੀਤ ਸਿੰਘ ਉਨ੍ਹਾਂ ਨੂੰ ਇਹ ਕਹਿੰਦਾ ਹੋਇਆ ਘਰੋਂ ਭੱਜ ਗਿਆ ਕਿ ਘਰ ਵਿਚ ਬੰਦੇ ਪੈ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
ਇਸ ਮੌਕੇ ਜਦੋਂ ਪਰਿਵਾਰਿਕ ਮੈਂਬਰਾਂ ਨੇ ਘਰ ਦੇ ਕਮਰੇ ਵਿਚ ਜਾ ਕੇ ਵੇਖਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ ਅਤੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਇਸ ਦੌਰਾਨ ਬੈਡ ਉੱਪਰ ਖੂਨ ਨਾਲ ਲੱਥ ਪੱਥ ਪਾਲ ਸਿੰਘ ਉਰਫ ਪਾਲਾ ਡਿੱਗਾ ਪਿਆ ਸੀ। ਜਿਸ ਨੂੰ ਤੁਰੰਤ ਪਰਿਵਾਰਿਕ ਮੈਂਬਰਾਂ ਵੱਲੋਂ ਤਰਨਤਾਰਨ ਦੇ ਗੁਰੂ ਨਾਨਕ ਦੇਵ ਮਲਟੀ ਸਪੈਸ਼ਲਟੀ ਹਸਪਤਾਲ ਵਿਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਤਪਾਲ ਸਿੰਘ ਉਰਫ ਪਾਲਾ ਦਾ ਦੋਸਤ ਲਵਪ੍ਰੀਤ ਸਿੰਘ 24 ਘੰਟੇ ਉਸ ਦੇ ਨਾਲ ਹੀ ਰਹਿੰਦਾ ਸੀ ਅਤੇ ਦੋਵਾਂ ਵਿਚ ਬਹੁਤ ਜ਼ਿਆਦਾ ਪਿਆਰ ਸੀ ਪਰੰਤੂ ਅੱਜ ਇਸ ਹੋਈ ਵਾਰਦਾਤ ਦੇ ਪਿੱਛੇ ਕਿਹੜੀ ਅਜਿਹੀ ਗੱਲ ਹੋ ਗਈ ਜਿਸ ਨੇ ਕਤਲ ਦਾ ਰੂਪ ਧਾਰਨ ਕਰ ਲਿਆ ਇਸ ਸਬੰਧੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮੌਕੇ 'ਤੇ ਪੁੱਜੀ ਥਾਣਾ ਹਰੀਕੇ ਦੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ ਫੈਸਲੇ ਦੀ ਤਿਆਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
NEXT STORY