ਚੰਡੀਗੜ੍ਹ - ਹਸਪਤਾਲ ਤੋਂ ਕਿਸਾਨ ਆਗੂ ਡੱਲੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਖਨੌਰੀ ਬਾਰਡਰ ’ਤੇ ਹਰਿਆਣਾ ਪੁਲਸ ਦੀ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਨੂੰ ਲੈ ਕੇ ਅੱਜ ਵੀ ਸਥਿਤੀ ਬੇਹੱਦ ਤਣਾਅਪੂਰਨ ਬਣੀ ਹੋਈ ਹੈ। ਅਸੀਂ ਹਰੇਕ ਉਸ ਵਿਅਕਤੀ ਦਾ ਧੰਨਵਾਦ ਕਰਦੇ ਹਾਂ ਜਿਹੜੇ ਇਸ ਗਮਗੀਨ ਮਾਹੌਲ ਵਿਚ ਕਿਸਾਨਾਂ ਅਤੇ ਸ਼ੁੱਭਮਨ ਦੇ ਪਰਿਵਾਰ ਨਾਲ ਖੜ੍ਹੇ ਹਨ। ਅਸੀਂ ਉਨ੍ਹਾਂ ਸਤਿਕਾਰਯੋਗ ਹਾਈਕੋਰਟ ਦੇ ਵਕੀਲਾਂ ਦਾ ਵੀ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸ਼ੁੱਭਕਰਨ ਲਈ ਇਨਸਾਫ਼ ਦੀ ਮੰਗ ਕਰਦੇ ਹੋਏ ਆਪਣਾ ਕੰਮਕਾਜ ਸ਼ੁੱਕਰਵਾਰ ਨੂੰ ਬੰਦ ਰੱਖਿਆ। ਸਾਨੂੰ ਇਹ ਵੀ ਖ਼ਬਰ ਮਿਲੀ ਹੈ ਕਿ ਕੁਝ ਲੋਕ ਵਕੀਲਾਂ ਉੱਤੇ ਦਬਾਅ ਪਾ ਰਹੇ ਹਨ ਕਿ ਇਹ ਤੁਸੀਂ ਗਲਤ ਕਰ ਰਹੇ ਹੋ। ਇਸ ਦਾ ਮਤਲਬ ਸਾਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਜਦੋਂ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ ਆਪਣੇ ਹੱਕਾਂ ਲਈ ਬਾਹਰ ਨਿਕਲਿਆ ਹੈ ਤਾਂ ਸਰਕਾਰ ਕਿਸ ਢੰਗ ਨਾਲ ਇਨ੍ਹਾਂ ਕਿਸਾਨਾਂ ਨਾਲ ਪੇਸ਼ ਆ ਰਹੀ ਹੈ।
ਇਹ ਵੀ ਪੜ੍ਹੋ : ‘ਨਹੀਂ ਹੋ ਸਕਿਆ ਸ਼ੁਭਕਰਨ ਦਾ ਸਸਕਾਰ, ਮਾਰਨ ਵਾਲੇ ਹਰਿਆਣਾ ਦੇ ਅਧਿਕਾਰੀਆਂ ’ਤੇ ਦਰਜ ਹੋਵੇ 302 ਦਾ ਕੇਸ'
ਜੇਕਰ ਕੋਈ ਦੇਸ਼ ਦਾ ਵਾਸੀ ਇਹ ਮਹਿਸੂਸ ਕਰਦਾ ਹੈ ਕਿ ਜੇਕਰ ਅਸੀਂ ਢਿੱਡ ਭਰ ਕੇ ਰੋਟੀ ਖਾ ਰਹੇ ਹਾਂ ਇਹ ਸਭ ਕੁਝ ਕਿਸਾਨਾਂ ਦੀ ਬਦੌਲਤ ਹੈ। ਤਾਂ ਉਹ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਨਾਲ ਅਤੇ ਕਿਸਾਨ ਜਥੇਬੰਦੀਆਂ ਨਾਲ ਪੂਰੀ ਤਰ੍ਹਾਂ ਸਹਿਯੋਗ ਕਰੇ। ਅਸੀਂ ਉਨ੍ਹਾਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਜਿਹੜੇ ਇਸ ਦੁੱਖ ਦੀ ਘੜੀ ਵਿਚ ਕਿਸਾਨਾਂ ਨਾਲ ਸਹਿਯੋਗ ਕਰ ਰਹੇ ਹਨ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ 2.0 : ਕਿਸਾਨ ਅੱਜ ਮਨਾਉਣਗੇ ਕਾਲਾ ਦਿਨ, 26 ਨੂੰ ਹੋਵੇਗੀ ਟਰੈਕਟਰ ਪਰੇਡ
ਕਈ ਸਮਾਜਸੇਵੀ ਜਥੇਬੰਦੀਆਂ ਤੇ ਧਾਰਮਕ ਸੰਸਥਾਵਾਂ ਵਲੋਂ ਸ਼ਹੀਦ ਨੌਜਵਾਨ ਨਾਲ ਹਮਦਰਦੀ ਪ੍ਰਗਟ ਕਰਦਿਆਂ ਜਿਵੇਂ ਪੰਜਾਬ ਦੇ ਵਕੀਲਾਂ ਨੇ ਕੰਮਕਾਜ ਬੰਦ ਕਰਕੇ ਕਾਲਾ ਦਿਵਸ ਮਨਾਇਆ ਹੈ। ਉਸੇ ਤਰ੍ਹਾਂ ਟਰੱਕ ਡਰਾਈਵਰ , ਟੈਕਸੀ ਡਰਾਈਵਰ ਅਤੇ ਵਪਾਰੀ ਇਸ ਹੱਕ ਦੀ ਲੜਾਈ ਵਿਚ ਸਹਿਯੋਗ ਦੇਣ। ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ ਹੈ ਇਹ ਦੇਸ਼ ਦੇ ਹਰੇਕ ਵਿਅਕਤੀ ਦੀ ਰੋਟੀ ਦਾ ਸਵਾਲ ਹੈ। ਇਸ ਰੋਟੀ ਨੂੰ ਬਚਾ ਕੇ ਰੱਖਣ ਲਈ ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਦੇਸ਼-ਵਿਦੇਸ਼ ਵਿਚ ਬੈਠੇ ਲੋਕ ਪੀੜਤ ਪਰਿਵਾਰ ਅਤੇ ਕਿਸਾਨਾਂ ਨਾਲ ਸਹਿਯੋਗ ਕਰਨ। ਇਸ ਲਈ ਆਪਣੇ ਵਾਹਨਾਂ ਅਤੇ ਆਪਣੇ ਘਰਾਂ ਉੱਤੇ ਕਾਲੇ ਝੰਡੇ ਲਗਾ ਕੇ ਰੋਸ ਪ੍ਰਗਟ ਕਰਨ। ਤਾਂ ਜੋ ਇਸ ਮੋਰਚੇ ਪ੍ਰਤੀ ਤੁਹਾਡੀ ਹਮਦਰਦੀ ਆਮ ਲੋਕਾਂ ਤੱਕ ਪਹੁੰਚੇ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਹੁਸ਼ਿਆਰਪੁਰ ਦਾ ਦੌਰਾ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਸ੍ਰੀ ਖੁਰਾਲਗੜ ਸਾਹਿਬ ਹੋਣਗੇ ਨਤਮਸਤਕ
NEXT STORY