ਫਰੀਦਕੋਟ : ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਚੱਲਦਿਆਂ ਕਿਸਾਨਾਂ ਦਾ ਧਰਨਾ ਪਿਛਲੇ 6 ਦਿਨਾਂ ਤੋਂ ਲਗਾਤਾਰ ਜਾਰੀ ਹੈ। ਬੀਤੇ 2 ਦਿਨ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਇਨ੍ਹਾਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਹੋਏ ਹਨ ਅਤੇ ਅੱਜ ਤੀਜੇ ਦਿਨ ਵੀ ਉਨ੍ਹਾਂ ਦਾ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਕ ਡੱਲੇਵਾਲ ਦੀ ਸਿਹਤ ਖਰਾਬ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਘਟ ਗਿਆ। ਜਿਸ ਤੋਂ ਬਾਅਦ ਡਾਕਟਰਾਂ ਨੇ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਹੋਣ ਦੀ ਸਲਾਹ ਦਿੱਤੀ ਹੈ ਪਰ ਡੱਲੇਵਾਲ ਵੱਲੋਂ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਜ਼ੋਰ-ਸ਼ੋਰ ਨਾਲ ਚੱਲ ਰਹੇ ਵਿਆਹ ’ਚ ਅਚਾਨਕ ਪਿਆ ਭੜਥੂ, ਲਾੜੇ ਪਿੱਛੇ ਆਈ ਕੁੜੀ ਦੇ ਬੋਲ ਸੁਣ ਲਾੜੀ ਦੇ ਉੱਡੇ ਹੋਸ਼
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਰਨ 'ਤੇ ਬੈਠੇ ਡੱਲੇਵਾਲ ਨੇ ਦਵਾਈਆਂ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਗਿਆ ਹੈ। ਡਾਕਟਰਾਂ ਮੁਤਾਬਕ ਡੱਲੇਵਾਲ ਨੂੰ ਅਟੈਕ ਆਉਣ ਦਾ ਵੀ ਖ਼ਤਰਾ ਹੈ ਪਰ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਡਟੇ ਹੋਏ ਹਨ। ਦੱਸ ਦੇਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸ਼ਨੀਵਾਰ 12 ਵਜੇ ਤੋਂ ਮਰਨ ਵਰਤ 'ਤੇ ਬੈਠੇ ਹੋਏ ਹਨ ਅਤੇ ਉਨ੍ਹਾਂ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੀ ਇਸ ਧਰਨੇ 'ਚ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਡੱਲੇਵਾਲ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਖਾਤਰ ਲਗਾਤਾਰ ਲੜਾਈ ਲੜ੍ਹਦੇ ਰਹਿਣਗੇ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਮੋਹਾਲੀ ਦੇ ਐਥਲੀਟਾਂ ਨੇ 23ਵੀਂ ਪੰਜਾਬ ਸਟੇਟ ਸਪੈਸ਼ਲ ਓਲੰਪਿਕ 'ਚ ਜਿੱਤੇ 25 ਤਮਗੇ
NEXT STORY