ਚੰਡੀਗੜ੍ਹ (ਨਵਿੰਦਰ) : ਬਾਲੀਵੁੱਡ ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਬੀਜੇਪੀ ਲਈ ਨਿੱਤ ਨਵੀਆਂ ਮੁਸੀਬਤਾਂ ਖੜ੍ਹੀਆਂ ਕਰ ਰਹੀ ਹੈ। ਕੰਗਨਾ ਰਣੌਤ ਵੱਲੋਂ ਦਿੱਤੇ ਹੋਏ ਬਿਆਨ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ, ''ਇਸ ਨੂੰ ਭਾਜਪਾ ਦੀ ਸੋਚ ਤੋਂ ਪਰ੍ਹੇ ਰੱਖ ਕੇ ਨਹੀਂ ਦੇਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿਸਾਨਾਂ 'ਤੇ ਕਿਸ ਨੇ ਜ਼ੁਲਮ ਨਹੀਂ ਕੀਤਾ, ਚਾਹੇ ਉਹ ਦੇਸ਼ ਦਾ ਸਾਬਕਾ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਹੋਵੇ, ਚਾਹੇ ਉਹ ਹਰਿਆਣਾ ਦਾ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹੋਵੇ। ਇੱਥੋਂ ਤੱਕ ਕਿ ਆਰ. ਐੱਸ. ਐੱਸ. ਦੇ ਜਨਰਲ ਸਕੱਤਰ ਨੇ ਵੀ ਕਿਸਾਨਾਂ ਨੂੰ ਅਰਾਜਕਤਾ ਫੈਲਾਉਣ ਵਾਲੇ ਦੱਸਿਆ। ਇਨ੍ਹਾਂ ਸਾਰਿਆਂ ਨੇ ਹੀ ਕਿਸਾਨਾਂ ਨੂੰ ਆਪਣੇ ਨਿਸ਼ਾਨੇ ’ਤੇ ਰੱਖਿਆ ਹੈ।''
ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸ਼ਰੇਆਮ ਆਖ ਦਿੱਤੀਆਂ ਇਹ ਗੱਲਾਂ
ਇਸ ਮੌਕੇ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਵੀ ਕਿਹਾ ਕਿ, ''ਲੱਗਦਾ ਹੈ ਕਿ ਕੰਗਨਾ ਰਣੌਤ ਕਮਲੀ ਹੋਈ ਪਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਸਿਰਫ਼ ਇਕ ਮਨੋਰਥ ਹੈ ਕਿ ਖੇਤੀ ਨੂੰ ਕਾਰਪੋਰੇਟ ਦੇ ਹਵਾਲੇ ਕੀਤਾ ਜਾਵੇ ਤੇ ਕਾਰਪੋਰੇਟਾਂ ਨੂੰ ਸਸਤੀ ਲੇਬਰ ਮੁਹੱਈਆ ਕਰਵਾਈ ਜਾਵੇ। ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਜਾਪਦਾ ਹੈ ਕਿ ਸਿਆਸੀ ਪਾਰਟੀਆਂ ਦੇ ਏਜੰਡੇ ’ਤੇ ਕਿਸਾਨ ਨਹੀਂ ਹਨ, ਸਿਰਫ਼ ਅਡਾਨੀ, ਅੰਬਾਨੀ ਜਾਂ ਰਤਨ ਟਾਟਾ ਵਰਗੇ ਲੋਕ ਹੀ ਸਰਕਾਰਾਂ ਦੇ ਏਜੰਡੇ ’ਤੇ ਹਨ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਚਾਰ ਸਾਲ ਪਹਿਲਾਂ ਮਰਨ ਵਾਲੇ ਵਿਅਕਤੀ ਦੇ ਖ਼ਿਲਾਫ਼ FIR ਦਰਜ, ਜਾਣੋ ਕੀ ਰਹੀ ਵਜ੍ਹਾ
NEXT STORY