ਪਟਿਆਲਾ/ਜਲੰਧਰ (ਪਰਮੀਤ)- ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਗਜੀਤ ਸਿੰਘ ਡੱਲੇਵਾਲ ਨੂੰ ਹੁਣ ਜਲੰਧਰ ਤੋਂ ਪਟਿਆਲਾ ਸ਼ਿਫ਼ਟ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਜਲੰਧਰ ਤੋਂ ਪਟਿਆਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਸ਼ਿਫ਼ਟ ਕੀਤਾ ਗਿਆ ਹੈ, ਜਿੱਥੇ ਚੌਥੀ ਮੰਜ਼ਿਲ ਵਿਚ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਹ ਜਲੰਧਰ ਦੇ ਪੀ. ਡਬਲਿਊ. ਡੀ. ਰੈਸਟ ਹਾਊਸ ਵਿਚ ਰੱਖਿਆ ਗਿਆ ਸੀ। ਇਥੇ ਇਹ ਵੀ ਦੱਸ ਦੇਈਏ ਕਿ ਡੱਲੇਵਾਲ ਨੂੰ 19 ਮਾਰਚ ਨੂੰ ਡਿਟੇਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਹੱਸਦਾ-ਵੱਸਦਾ ਉੱਜੜਿਆ ਪਰਿਵਾਰ, ਕੰਮ 'ਤੇ ਜਾ ਰਹੇ ਮਾਪਿਆਂ ਦੇ ਜਵਾਨ ਪੁੱਤ ਨਾਲ ਵਾਪਰੀ ਅਣਹੋਣੀ
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖ਼ਿਲਾਫ਼ ਹੋਈ ਕਾਰਵਾਈ ਨੂੰ ਲੈ ਕੇ ਬੀਤੇ ਦਿਨੀਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਗੁਰਮੁਖ ਸਿੰਘ ਵੱਲੋਂ ਹਾਈਕੋਰਟ 'ਚ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਡੱਲੇਵਾਲ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਗੈਰ ਕਾਨੂੰਨੀ ਹੈ। ਇਸ ਮਾਮਲੇ 'ਤੇ ਕਾਰਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਤੱਕ ਜਵਾਬ ਦੇਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਡੀ. ਜੀ. ਪੀ. ਤੋਂ ਸਟੇਟਸ ਰਿਪੋਰਟ ਵੀ ਮੰਗ ਲਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵਧਦੀ ਗਰਮੀ ਦਰਮਿਆਨ ਇਹ 5 ਜ਼ਿਲ੍ਹੇ ਰਹਿਣ ਸਾਵਧਾਨ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਬੁੱਧਵਾਰ ਨੂੰ ਕੇਂਦਰ ਨਾਲ ਮੀਟਿੰਗ ਪਿੱਛੋਂ ਮੋਹਾਲੀ 'ਚ ਪੰਜਾਬ ਪੁਲਸ ਵੱਲੋਂ ਡਿਟੇਨ ਕਰ ਲਿਆ ਗਿਆ ਸੀ, ਜਿੱਥੋਂ ਉਨ੍ਹਾਂ ਨੂੰ ਪਹਿਲਾਂ ਪਟਿਆਲਾ ਅਤੇ ਫਿਰ ਜਲੰਧਰ ਲਿਆਂਦਾ ਗਿਆ। ਹੁਣ ਡੱਲੇਵਾਲ ਨੂੰ ਜਲੰਧਰ ਕੈਂਟ ਸਥਿਤ ਪੀ. ਡਬਲਿਊ. ਡੀ. ਦੇ ਗੈਸਟ ਹਾਊਸ 'ਚੋਂ ਪਟਿਆਲਾ ਸ਼ਿਫ਼ਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲੀਆਂ ਫ਼ਿਲਮੀ ਸਟਾਈਲ 'ਚ ਗੋਲ਼ੀਆਂ! ਪੁਲਸ ਨੂੰ ਵੇਖ ਨੌਜਵਾਨ ਨੇ ਭਜਾਈ ਕਾਰ, ਫਿਰ ਵੀਡੀਓ ਬਣਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤ
NEXT STORY