ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ, ਪਵਨ ਤਨੇਜਾ, ਕੁਲਦੀਪ ਰਿਣੀ)-ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਆਉਂਦੀ ਸਬ-ਤਹਿਸੀਲ ਮੰਡੀ ਲੱਖੇਵਾਲੀ ਦੇ ਨਾਲ ਲੱਗਦੇ ਪਿੰਡ ਨੰਦਗੜ੍ਹ ਦਾ ਵਸਨੀਕ ਕਿਸਾਨ ਜਸਵਿੰਦਰ ਸਿੰਘ ਨੰਦਗੜ੍ਹ ਦੀ ਦਿੱਲੀ ਦੇ ਟਿਕਰੀ ਬਾਰਡਰ ’ਤੇ ਸੀ, ਦਾ ਦੌਰਾ ਪੈਣ ਨਾਲ ਮੌਤ ਹੋ ਗਈ । ਮਿਲੀ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ 24 ਨਵੰਬਰ 2020 ਤੋਂ ਆਪਣੇ ਪਿੰਡ ਨੰਦਗੜ੍ਹ ਤੋਂ ਕਿਸਾਨੀ ਸੰਘਰਸ਼ ਵਿਚ ਹਿੱਸਾ ਪਾਉਣ ਲਈ ਦਿੱਲੀ ਦੇ ਟਿਕਰੀ ਬਾਰਡਰ ’ਤੇ ਗਿਆ ਹੋਇਆ ਸੀ ਤੇ ਅੱਜ ਤੱਕ ਉਥੋਂ ਵਾਪਸ ਨਹੀਂ ਪਰਤਿਆ । ਬੜੀ ਦੁਖਦਾਈ ਖ਼ਬਰ ਹੈ ਕਿ ਹੁਣ ਉਕਤ ਕਿਸਾਨ ਦੀ ਮ੍ਰਿਤਕ ਦੇਹ ਹੀ ਦਿੱਲੀ ਤੋਂ ਵਾਪਸ ਆਵੇਗੀ । ਇਕ ਪਾਸੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ ਤੇ ਇਸ ਸੰਘਰਸ਼ ਵਿਚ ਹਿੱਸਾ ਲੈਣ ਵਾਲੇ ਲੋਕ ਖੁਸ਼ ਨਜ਼ਰ ਆ ਰਹੇ ਸਨ ਪਰ ਦੂਜੇ ਪਾਸੇ ਜਸਵਿੰਦਰ ਸਿੰਘ ਨੰਦਗੜ੍ਹ ਸ਼ਹੀਦ ਹੋ ਗਿਆ ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਨੂੰ ਲੈ ਕੇ ਬੋਲੇ ਭਗਵੰਤ ਮਾਨ, ਕਿਹਾ-ਕੇਂਦਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕਿਸਾਨਾਂ ਅੱਗੇ ਪਿਆ ਝੁਕਣਾ
ਪਤਾ ਲੱਗਾ ਹੈ ਕਿ ਜਸਵਿੰਦਰ ਸਿੰਘ ਨੰਦਗੜ੍ਹ ਦੀ ਮੌਤ ਬਹਾਦਰਗੜ੍ਹ ਦੇ ਹਸਪਤਾਲ ’ਚ ਹੋਈ ਹੈ । ਉਥੇ ਹੀ 20 ਨਵੰਬਰ ਨੂੰ ਉਨ੍ਹਾਂ ਦਾ ਪੋਸਟਮਾਰਟਮ ਹੋਵੇਗਾ ਤੇ ਫਿਰ ਮ੍ਰਿਤਕ ਦੇਹ ਨੂੰ ਪਿੰਡ ਨੰਦਗੜ੍ਹ ਵਿਖੇ ਲਿਆਂਦਾ ਜਾਵੇਗਾ । ਲਗਾਤਾਰ ਸੰਘਰਸ਼ ’ਚ ਹਿੱਸਾ ਲੈਣ ਵਾਲੇ ਇਸ ਕਿਸਾਨ ਨੂੰ ਪਿੰਡ ਵਾਸੀਆਂ ਨੇ ਵਾਪਸ ਆਉਣ ’ਤੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਸੀ । ਜਿਉਂ ਹੀ ਇਹ ਖ਼ਬਰ ਇਲਾਕੇ ’ਚ ਪੁੱਜੀ ਤਾਂ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ । ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਜਸਵਿੰਦਰ ਸਿੰਘ ਨੰਦਗੜ੍ਹ ਦੀ ਮੌਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ ।
ਗੁਰਪੁਰਬ ਮੌਕੇ ਭਗਵੰਤ ਮਾਨ ਦੀ ਅਗਵਾਈ ’ਚ ‘ਆਪ’ ਆਗੂਆਂ ਨੇ ਕੀਤੇ ਦਰਬਾਰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
NEXT STORY