ਸਮਰਾਲਾ : ਦਿੱਲੀ ਵਿਖੇ ਕਿਸਾਨ ਮੋਰਚੇ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਵਾਲੇ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਦੇ ਹੱਕਾਂ ਨੂੰ ਮੁੱਖ ਰੱਖਦਿਆਂ ਸਿਆਸਤ ’ਚ ਆਉਣ ਦਾ ਫ਼ੈਸਲਾ ਕੀਤਾ ਸੀ। ਇਸ ਲਈ ਉਨ੍ਹਾਂ ਨੇ ਸੰਯੁਕਤ ਸਮਾਜ ਮੋਰਚੇ ਦੇ ਨਾਮ ਦੀ ਇਕ ਪਾਰਟੀ ਬਣਾਈ ਅਤੇ 2022 ’ਚ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਸੀ। ਸਿਆਸਤ ਦੇ ਸ਼ੁਰੂਆਤੀ ਦਿਨਾਂ ’ਚ ਸੰਯੁਕਤ ਸਮਾਜ ਮੋਰਚਾ ਦੇ ‘ਆਪ’ ਨਾਲ ਗਠਜੋੜ ਹੋਣ ਦੀਆਂ ਖ਼ਬਰਾਂ ਵੀ ਆਈਆਂ ਪਰ ਬਲਬੀਰ ਰਾਜੇਵਾਲ ਨੇ ਬਿਨਾਂ ਗਠਜੋੜ ਤੋਂ ਆਪਣੀ ਵੱਖਰੀ ਪਾਰਟੀ ਬਣਾ ਕੇ ਚੋਣ ਮੈਦਾਨ ’ਚ ਉਤਰੇ। 2022 ’ਚ ਨਵੀਂ ਪਾਰਟੀ ਸੰਯੁਕਤ ਸਮਾਜ ਮੋਰਚਾ ਵਲੋਂ ਬਲਬੀਰ ਰਾਜੇਵਾਲ ਨੂੰ ਆਪਣੇ ਮੁੱਖ ਚਿਹਰੇ ਵਜੋਂ ਖੜਾ ਕੀਤਾ ਗਿਆ ਸੀ ਪਰ ‘ਆਪ’ ਦੇ ਜਗਤਾਰ ਸਿੰਘ ਦਿਆਲਪੁਰ ਵਲੋਂ ਸਖ਼ਤ ਟੱਕਰ ਮਿਲੀ ਅਤੇ ਰਾਜੇਵਾਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ : ਸੰਗਰੂਰ ਵਿਖੇ ਭਿਆਨਕ ਸੜਕ ਹਾਦਸੇ 'ਚ 3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਪਰਿਵਾਰ 'ਚ ਵਿਛੇ ਸੱਥਰ
ਸੰਯੁਕਤ ਸਮਾਜ ਮੋਰਚਾ ਵਲੋਂ ਰਾਜੇਵਾਲ ਨੂੰ ਮੁੱਖ ਮੰਤਰੀ ਦਾ ਚਿਹਰਾ ਵੀ ਐਲਾਨਿਆ ਗਿਆ ਸੀ। ਜਗਤਾਰ ਸਿੰਘ ਦਿਆਲਪੁਰਾ ਨੇ ਰਾਜੇਵਾਲ ਨੂੰ 28 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਹਰਾਇਆ। ਪੰਜਾਬ ਦੇ ਚੋਣ ਨਤੀਜਿਆਂ ਤੋਂ ਬਾਅਦ ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਆਪਣੀ ਪਹਿਲੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਆਖਿਆ ਕਿ ਸੂਬੇ ਦੇ ਲੋਕਾਂ ਵਲੋਂ ਦਿੱਤੇ ਫ਼ਤਵੇ ਨੂੰ ਉਹ ਕਬੂਲ ਕਰਦੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਲੜਾਈ ਪਹਿਲਾਂ ਵਾਂਗ ਹੀ ਜਾਰੀ ਰੱਖਣਗੇ। ਉਨਾਂ ਕਿਹਾ ਕਿ ਸਮਾਜ ਮੋਰਚਾ ਸੂਬੇ ਦੀ ਗੰਧਲੀ ਰਾਜਨੀਤੀ ਨੂੰ ਸਾਫ਼ ਕਰਨ ਲਈ ਹੀ ਮੈਦਾਨ ਵਿਚ ਨਿੱਤਰਿਆ ਸੀ ਅਤੇ ਉਨਾਂ ਦੇ ਉਮੀਦਵਾਰਾਂ ਨੂੰ ਅਨੇਕਾਂ ਮੁਸ਼ਕਲਾਂ ਵਿੱਚੋਂ ਗੁਜ਼ਰਨਾ ਪਿਆ ਪਰ ਫਿਰ ਵੀ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ। ਇਥੇ ਜ਼ਿਕਰਯੋਗ ਹੈ ਕਿ ਰਾਜੇਵਾਲ ਅਤੇ ਉਨਾਂ ਦੀ ਪਾਰਟੀ ਦਾ ਇਕ ਵੀ ਉਮੀਦਵਾਰ ਚੋਣਾਂ ’ਚ ਜਿੱਤ ਪ੍ਰਾਪਤ ਕਰਨ ’ਚ ਸਫਲ ਨਹੀਂ ਹੋ ਸਕਿਆ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤਾ ਸੰਮਤ ਨਾਨਕਸ਼ਾਹੀ 554 ਕੈਲੰਡਰ, ਜਥੇਦਾਰ ਨੇ ਕੀਤੀ ਇਹ ਅਪੀਲ
NEXT STORY