ਟਾਂਡਾ/ਸਮਰਾਲਾ (ਵਰਿੰਦਰ ਪੰਡਿਤ/ਵਰਮਾ/ਸਚਦੇਵਾ): ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਚੰਡੀਗੜ੍ਹ ਕੂਚ ਕੀਤੇ ਜਾਣ ਤੋਂ ਪਹਿਲਾਂ ਹੀ ਪੁਲਸ ਐਕਸ਼ਨ ਮੋਡ ਵਿਚ ਆ ਗਈ ਤੇ ਕਈ ਕਿਸਾਨ ਆਗੂਆਂ ਦੇ ਘਰ ਛਾਪੇਮਾਰੀ ਕਰ ਕੇ ਉਨ੍ਹਾਂ ਨੂੰ ਡਿਟੇਨ ਕਰ ਲਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਫ਼ਿਰ ਪੈਣਗੇ ਗੜੇ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert
ਜਾਣਕਾਰੀ ਮੁਤਾਬਕ ਕਿਸਾਨ ਆਗੂ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੂੰ ਸਵੇਰੇ 4 ਵਜੇ ਟਾਂਡਾ ਪੁਲਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ। ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੂੰ ਅੱਜ ਸਵੇਰੇ 4 ਵਜੇ ਦੇ ਕਰੀਬ ਉਨ੍ਹਾਂ ਦੇ ਗ੍ਰਹਿ ਪਿੰਡ ਰਸੂਲਪੁਰ ਵਿਖੇ ਹਿਰਾਸਤ ਵਿਚ ਲਿਆ ਗਿਆ।

ਇਸੇ ਤਰ੍ਹਾਂ ਚੰਡੀਗੜ੍ਹ ਕੂਚ ਤੋਂ ਪਹਿਲਾਂ ਹੀ ਸਮਰਾਲਾ ਹਲਕੇ ਵਿਚ ਕਰੀਬ ਇਕ ਦਰਜਨ ਥਾਵਾਂ 'ਤੇ ਪੁਲਸ ਵੱਲੋਂ ਛਾਪੇਮਾਰੀ ਕੀਤੀ ਗਈ ਤੇ ਕਈ ਕਿਸਾਨ ਆਗੂ ਹਿਰਾਸਤ ਵਿਚ ਲਏ ਗਏ। ਪੁਲਸ ਵੱਲੋਂ ਬੀ.ਕੇ.ਯੂ. ਕਾਦੀਆਂ ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ , ਬੀ.ਕੇ.ਯੂ. ਕਾਦੀਆਂ ਦੇ ਮੋਹਨ ਸਿੰਘ ਸੰਧੇਰ, ਬੀ.ਕੇ.ਯੂ. ਦੁਆਬਾ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਨੂੰ ਹਿਰਾਸਤ ਵਿਚ ਲਿਆ ਗਿਆ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਵਿਚ ਵੀ ਕਈ ਕਿਸਾਨ ਆਗੂਆਂ ਨੂੰ ਡਿਟੇਨ ਕੀਤੇ ਜਾਣ ਦੀ ਸੂਚਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਗਾਨੀ ਕਾਰ 'ਚ ਬੈਠੇ 'IAS ਸਾਬ੍ਹ' ! ਲੋਕਾਂ ਨੂੰ ਇੰਝ ਲਾ ਚੁੱਕੇ ਲੱਖਾਂ ਦਾ ਚੂਨਾ, ਸੁਣ ਤੁਹਾਨੂੰ ਵੀ ਨਹੀਂ ਹੋਣਾ ਯਕੀਨ
NEXT STORY