ਚੰਡੀਗੜ੍ਹ (ਵੈੱਬ ਡੈਸਕ): ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸਨ। ਹਰਿਆਣਾ ਸਰਕਾਰ ਨੇ ਇਸ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਵਿਚਾਲੇ ਕਿਸਾਨਾਂ ਵੱਲੋਂ ਅੱਜ ਅਗਲੀ ਰਣਨੀਤੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ੁੱਭਕਰਨ ਦੀ ਮੌਤ ਅਤੇ ਨਵਦੀਪ ਦੀ ਰਿਹਾਈ ਬਾਰੇ ਵੀ ਗੱਲਬਾਤ ਕੀਤੀ।
ਇਹ ਖ਼ਬਰ ਵੀ ਪੜ੍ਹੋ - ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ 'ਚੋਂ ਲਿਖੀ ਚਿੱਠੀ, ਲੋਕ ਸਭਾ ਸਪੀਕਰ ਨੂੰ ਕੀਤੀ ਇਹ ਮੰਗ
ਇੱਥੇ ਹੋਰ ਕਿਸਾਨ ਆਗੂਆਂ ਨਾਲ ਪ੍ਰੈੱਸ ਕਾਨਫ਼ਰੰਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ ਉਹ ਰਸਤਾ ਖੁੱਲ੍ਹਦਿਆਂ ਹੀ ਦਿੱਲੀ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਰਾਹ ਖੁੱਲ੍ਹਵਾਉਣ ਦੇ ਮਾਮਲੇ ਵਿਚ ਹਾਈ ਕੋਰਟ ਨੇ ਕਿਹਾ ਸੀ ਕਿ ਹਰਿਆਣਾ ਸਰਕਾਰ ਤੁਰੰਤ ਰਾਹ ਖੋਲ੍ਹੇ। ਇਸ ਮਗਰੋਂ ਹਰਿਆਣਾ ਸਰਕਾਰ ਸੁਪਰੀਮ ਕੋਰਟ ਗਈ ਹੈ। ਇਸ ਨਾਲ ਇਹ ਸਾਫ਼ ਹੈ ਕਿ ਰਾਹ ਕਿਸਾਨਾਂ ਨੇ ਨਹੀਂ ਰੋਕਿਆ, ਸਗੋਂ ਹਰਿਆਣਾ ਸਰਕਾਰ ਨੇ ਰੋਕਿਆ ਹੋਇਆ ਹੈ। ਉਨ੍ਹਾਂ ਨੇ ਵਪਾਰੀ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਉੱਪਰ ਰਾਹ ਖੋਲ੍ਹਣ ਦਾ ਦਬਾਅ ਬਣਾਉਣ। ਡੱਲੇਵਾਲ ਨੇ ਕਿਹਾ ਕਿ ਰਾਹ ਖੁੱਲ੍ਹਦਿਆਂ ਹੀ ਉਹ ਆਪਣਾ ਸਾਮਾਨ ਸਮੇਟ ਕੇ ਦਿੱਲੀ ਵੱਲ ਕੂਚ ਕਰ ਦੇਣਗੇ।
ਡੱਲੇਵਾਲ ਨੇ ਕਿਹਾ ਕਿ ਸਾਡੇ ਸਾਥੀ ਨਵਦੀਪ ਨੂੰ ਜੇਲ੍ਹ ਵਿਚ ਬੰਦ ਕਰ ਕੇ ਰੱਖਿਆ ਹੋਇਆ ਹੈ। ਉਸ ਨੂੰ ਰਿਹਾਅ ਕਰਵਾਉਣ ਲਈ ਕਿਸਾਨਾਂ ਵੱਲੋਂ ਦਿੱਤਾ ਗਿਆ 17 ਤੇ 18 ਜੁਲਾਈ ਦਾ ਪ੍ਰੋਗਰਾਮ ਜਿਉਂ ਦਾ ਤਿਉਂ ਹੈ। ਜੇ ਸਰਕਾਰ ਇਸ ਤੋਂ ਪਹਿਲਾਂ ਨਵਦੀਪ ਨੂੰ ਰਿਹਾਅ ਕਰ ਦਿੰਦੀ ਹੈ ਤਾਂ ਕਿਸਾਨ ਉੱਥੇ ਜਾ ਕੇ ਪ੍ਰਦਰਸ਼ਨ ਨਹੀਂ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਕਾਂਗਰਸੀ ਆਗੂ ਤੋਂ ਤੰਗ ਆ ਕੇ ਨਗਰ ਨਿਗਮ ਦੇ ਸਾਬਕਾ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ! 6 ਲੋਕਾਂ 'ਤੇ FIR ਦਰਜ
ਸ਼ੁੱਭਕਰਨ ਦੇ ਮਾਮਲੇ 'ਤੇ ਬੋਲਦਿਆਂ ਡੱਲੇਵਾਲ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਹਰਿਆਣਾ ਦੇ ਹੀ ਪੁਲਸ ਅਧਿਕਾਰੀ ਨੂੰ ਮਾਮਲੇ ਦੀ ਜਾਂਚ ਸੌਂਪ ਦਿੱਤੀ ਗਈ ਹੈ, ਜੋ ਸਾਡੇ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ਹਾਈ ਕੋਰਟ ਵੱਲੋਂ ਸੇਵਾ ਮੁਕਤ ਜੱਜ ਦੀ ਅਗਵਾਈ ਵਿਚ ਜਾਂਚ ਕਰਵਾਉਣ ਦਾ ਹੁਕਮ ਕੀਤਾ ਗਿਆ ਸੀ ਤਾਂ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਜਾ ਕੇ ਜਾਂਚ ਰੋਕਣ ਦੀ ਅਪੀਲ ਕੀਤੀ ਸੀ। ਹਰਿਆਣਾ ਸਰਕਾਰ ਨੇ ਕਿਹਾ ਸੀ ਕਿ ਇਸ ਜਾਂਚ ਨਾਲ ਪੁਲਸ ਦਾ ਮਨੋਬਲ ਟੁੱਟੇਗਾ ਤੇ ਪੁਲਸ ਅੱਗੇ ਤੋਂ ਫਾਇਰਿੰਗ ਕਰਨ ਤੋਂ ਗੁਰੇਜ਼ ਕਰੇਗੀ। ਇਸ ਤੋਂ ਸਾਫ਼ ਹੈ ਕਿ ਉਨ੍ਹਾਂ ਨੇ ਫਾਇਰਿੰਗ ਕੀਤੀ ਹੈ ਤੇ ਉਸ ਨਾਲ ਹੀ ਸ਼ੁੱਭਕਰਨ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਆਪਣੇ ਅਧਿਕਾਰੀਆਂ ਦਾ ਬਚਾਅ ਕਰ ਰਹੀ ਹੈ। ਇਸ ਲਈ ਸਾਡੀ ਅਪੀਲ ਹੈ ਕਿ ਹਾਈ ਕੋਰਟ ਇਸ ਗੱਲ ਉੱਪਰ ਦੁਬਾਰਾ ਵਿਚਾਰ ਕਰੇ।
ਇਹ ਖ਼ਬਰ ਵੀ ਪੜ੍ਹੋ - ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤ ਦੇਣ ਵਾਲਾ ਆਪ ਹੀ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ, ਜਾਣੋ ਪੂਰਾ ਮਾਮਲਾ
ਦੱਸ ਦਈਏ ਕਿ MSP ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਕਿਸਾਨ ਲੰਮੇ ਸਮੇਂ ਤੋਂ ਸ਼ੰਭੂ ਬਾਰਡਰ 'ਤੇ ਡਟੇ ਹੋਏ ਹਨ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ, ਪਰ ਹਰਿਆਣਾ ਸਰਕਾਰ ਵੱਲੋਂ ਪੰਜਾਬ ਨਾਲ ਲੱਗਦੇ ਬਾਰਡਰਾਂ 'ਤੇ ਬੈਰਿਕੇਡਿੰਗ ਕਰ ਕੇ ਕਿਸਾਨਾਂ ਨੂੰ ਰੋਕ ਲਿਆ ਗਿਆ। ਇਸ ਕਾਰਨ ਕਿਸਾਨਾਂ ਵੱਲੋਂ ਰਸਤਾ ਖੁੱਲ੍ਹਣ ਤਕ ਉੱਥੇ ਹੀ ਰੁਕਣ ਦਾ ਐਲਾਨ ਕੀਤਾ ਗਿਆ ਸੀ ਤੇ ਉਹ ਰਸਤਾ ਖੁੱਲ੍ਹਣ ਮਗਰੋਂ ਦਿੱਲੀ ਕੂਚ ਕਰਨ ਦੇ ਪ੍ਰੋਗਰਾਮ 'ਤੇ ਕਾਇਮ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਲਈ ਖ਼ਤਰੇ ਦੀ ਘੰਟੀ, ਹੈਰਾਨ ਕਰੇਗੀ ਇਹ ਰਿਪੋਰਟ
NEXT STORY