ਬਰਨਾਲਾ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨ ਅੰਦੋਲਨ ਦਰਿਮਆਨ ਅੱਜ ਬਰਨਾਲਾ ਵਿਖੇ ਕਿਸਾਨ ਮਜ਼ਦੂਰ ਏਕਤਾ ਮਹਾ ਰੈਲੀ ਕੀਤੀ ਗਈ। ਇਸ ਰੈਲੀ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਨੌਜਵਾਨ, ਔਰਤਾਂ ਪਹੁੰਚੀਆਂ।
ਇਹ ਵੀ ਪੜ੍ਹੋ : 'ਮਿਸ਼ਨ ਲਾਲ ਲਕੀਰ' ਨੂੰ ਸਾਰੇ ਪਿੰਡਾਂ ਵਿਚ ਲਾਗੂ ਕਰਨ ਨੂੰ ਪੰਜਾਬ ਮੰਤਰੀ ਮੰਡਲ ਵੱਲੋਂ ਮਨਜ਼ੂਰੀ
ਰੈਲੀ 'ਚ ਸੰਬੋਧਨ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਹਰ ਪਿੰਡ ਵਿਚੋਂ ਦਸ ਕਿਸਾਨਾਂ ਦਾ ਜੱਥਾ ਦਿੱਲੀ ਜਾਵੇ, ਦਿੱਲੀ ਗਏ ਕਿਸਾਨਾਂ ਦਾ ਕੰਮ ਪਿੰਡਾਂ ਦੇ ਕਿਸਾਨ ਕਰਨ।ਉਨ੍ਹਾਂ ਕਿਹਾ ਕਿ ਦਿੱਲੀ ਪੁਲਸ ਵਲੋਂ ਜਿਨ੍ਹਾਂ ਕਿਸਾਨਾਂ ’ਤੇ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ਕੇਸਾਂ ਨੂੰ ਸੰਯੁਕਤ ਕਿਸਾਨ ਮੋਰਚਾ ਲੜੇਗਾ।
ਇਹ ਵੀ ਪੜ੍ਹੋ : ਮਹਾਪੰਚਾਇਤ 'ਚ ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਪੁਲਸ ਨੂੰ ਵੀ ਕੀਤਾ ਚੈਲੰਜ
ਉਨ੍ਹਾਂ ਕਿਹਾ ਕਿ ਕੋਈ ਕਿਸਾਨ ਪੁਲਸ ਅੱਗੇ ਪੇਸ਼ ਨਾ ਹੋਵੇ ਤੇ ਅਜੇ ਕੋਈ ਪੁਲਸ ਅਫਸਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਆਉਂਦਾ ਹੈ ਤਾਂ ਉਸ ਦਾ ਪੰਜਾਬ ਦੇ ਪਿੰਡ ਘਿਰਾਉਂ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਦਿੱਲੀ ਪੁਲਸ ਦਾ ਸਾਥ ਨਾ ਦੇਵੇ।
ਇਹ ਵੀ ਪੜ੍ਹੋ : ਪੱਟੀ 'ਚ ਵਿਆਹ ਵਾਲੇ ਘਰ ਡੀ. ਜੀ. 'ਤੇ ਚੱਲੀਆਂ ਗੋਲ਼ੀਆਂ, 13 ਸਾਲਾ ਬੱਚੇ ਦੀ ਮੌਤ
ਇਸ ਦੌਰਾਨ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਜਿਵੇਂ ਹਜ਼ੂਰ ਸਾਹਿਬ ਨਾ ਜਾਣ ਵਾਲੇ ਨੂੰ ਸਿੱਖ ਨਹੀਂ ਮੰਨਿਆ ਜਾਂਦਾ, ਉਸੇ ਤਰ੍ਹਾਂ ਦਿੱਲੀ ਨਾ ਜਾਣ ਵਾਲਾ ਕੋਈ ਵਿਅਕਤੀ ਕਿਸਾਨ ਨਹੀਂ ਹੋਵੇਗਾ। ਇਸ ਦੌਰਾਨ ਉਨ੍ਹਾਂ ਭਾਜਪਾ ਲੀਡਰਾਂ ਅਤੇ ਵਰਕਰਾਂ ਦਾ ਸਮਾਜਿਕ ਬਾਈਕਾਟ ਕਰਨ ਦਾ ਵੀਸੱਦਾ ਦਿੱਤਾ। ਰੁਲਦੂ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਿਸਾਨ ਜਥੇਬੰਦੀਆਂ ਉਦੋਂ ਤਕ ਵਾਪਸ ਨਹੀਂ ਪਰਤਣਗੀਆਂ ਜਦੋਂ ਤਕ ਕੇਂਦਰ ਸਰਕਾਰ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਜਵਾਨ ਨੇ ਚਾੜ੍ਹਿਆ ਚੰਨ, ਕੀਤੀ ਕਰਤੂਤ ਨੇ ਦਾਗਦਾਰ ਕਰ ਦਿੱਤੀ ਖਾਕੀ
ਇਸ ਰੈਲੀ ਮਹਾ ਰੈਲੀ ਵਿਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਦੋਂ ਤਕ ਕਾਨੂੰਨ ਵਾਪਸ ਨਹੀਂ ਹੁੰਦੇ ਅਸੀਂ ਵਾਪਸ ਨਹੀਂ ਪਰਤਾਂਗੇ। ਇਸ ਦੌਰਾਨ ਸੁਖਦੇਵ ਸਿੰਘ ਕੋਕਰੀਕਲਾਂ, ਜ਼ੋਰਾ ਸਿੰਘ ਨਸਰਾਲੀ, ਲਛਮਣ ਸਿੰਘ ਸੇਵੇਵਾਲ ਤੋਂ ਇਲਾਵਾ ਡਾ. ਪਰਮਿੰਦਰ ਅੰਮ੍ਰਿਤਸਰ, ਅਮੋਲਕ ਸਿੰਘ, ਗੁਰਬਖ਼ਸ਼ ਕੌਰ ਸੰਘਾ, ਝੰਡਾ ਸਿੰਘ ਜੇਠੂਕੇ, ਤਰਕਸ਼ੀਲ ਆਗੂ ਰਜਿੰਦਰ ਭਦੌੜ, ਰਾਮ ਸਵਰਨ ਲੱਖੇਵਾਲੀ, ਸਮੇਤ ਦੂਜੇ ਸੂਬਿਆਂ ਤੋਂ ਆਗੂਆਂ ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ : ਲਾਰੈਂਸ ਗਰੁੱਪ ਵਲੋਂ ਗੁਰਲਾਲ ਭਲਵਾਨ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਦੀ ਚਿਤਾਵਨੀ
ਨੋਟ - ਕਿਸਾਨ ਅੰਦੋਲਨ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।
ਜਲੰਧਰ ’ਚ ਕੋਰੋਨਾ ਨੇ ਫੜ੍ਹੀ ਰਫ਼ਤਾਰ, ਦੋ ਹੋਰ ਮਰੀਜ਼ਾਂ ਨੇ ਤੋੜਿਆ ਦਮ, 41 ਦੀ ਰਿਪੋਰਟ ਆਈ ਪਾਜ਼ੇਟਿਵ
NEXT STORY