ਡੇਰਾ ਬਾਬਾ ਨਾਨਕ (ਵਤਨ) : ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀਬਾੜੀ ਨਾਲ ਸਬੰਧਤ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਦੇ ਨਾਲ ਨਾਲ ਆਮ ਲੋਕਾਂ ਦਾ ਵੀ ਰੋਹ ਵੱਧਦਾ ਜਾ ਰਿਹਾ ਹੈ ਅਤੇ ਲੋਕ ਇਸ ਸੰਘਰਸ਼ ਵਿਚ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ। ਇਸੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਨਜ਼ਦੀਕੀ ਪਿੰਡ ਵੀਲ੍ਹਾ ਤੇਜਾ ਦਾ ਨੌਜਵਾਨ ਰਣਜੀਤ ਸਿੰਘ ਜੀਤਾ ਅੱਜ ਭਾਰਤ ਪਾਕਿ ਕੌਮਾਂਤਰੀ ਸਰਹੱਦ ’ਤੇ ਬਣੇ ਕਰਤਾਰਪੁਰ ਕੌਰੀਡੋਰ ਤੋਂ ਦਿੱਲੀ ਤੱਕ 500 ਕਿਲੋਮੀਟਰ ਦੀ ਦੌੜ ਲਈ ਰਵਾਨਾ ਹੋਇਆ ਅਤੇ ਇਸ ਮੌਕੇ ਇਲਾਕੇ ਦੇ ਪਤਵੰਤਿਆਂ ਵਲੋਂ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਰਣਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾ ਕੇ ਰਹੇਗਾ ਅਤੇ ਭਾਂਵੇ ਕਿਸੇ ਕੋਲ ਜ਼ਮੀਨ ਨਹੀਂ ਹੈ ਪਰ ਉਸ ਕੋਲ ਜ਼ਮੀਰ ਤਾਂ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ਵਾਸੀਆਂ ਲਈ ਵੱਡੀ ਖ਼ੁਸ਼ਖਬਰੀ, ਕੇਂਦਰ ਸਰਕਾਰ ਨੇ ਕੀਤਾ ਇਹ ਐਲਾਨ
ਉਨ੍ਹਾਂ ਕਿਹਾ ਕਿ ਦਿੱਲੀ ਤੱਕ ਦੀ ਦੌੜ ਦੌਰਾਨ ਉਹ ਜਗ੍ਹਾ-ਜਗ੍ਹਾ ਤੇ ਲੋਕਾਂ ਨੂੰ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰੇਗਾ। ਨੌਜਵਾਨ ਰਣਜੀਤ ਸਿੰਘ ਦਾ ਕਹਿਣਾ ਸੀ ਕਿ ਜੇਕਰ ਇਹ ਬਿੱਲ ਲਾਗੂ ਹੋ ਜਾਂਦੇ ਹਨ ਤਾਂ ਕਿਸਾਨੀ ਬਿਲਕੁੱਲ ਖ਼ਤਮ ਹੋ ਜਾਵੇਗੀ ਅਤੇ ਖੇਤੀਬਾੜੀ ਦਾ ਕੰਟਰੋਲ ਕਾਰਪੋਰੇਟ ਘਰਾਨਿਆਂ ਦੇ ਹੱਥਾਂ ਵਿਚ ਚਲਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਗੋਰਾਇਆ, ਹਰਜੀਤ ਸਿੰਘ ਕਿਸਾਨ ਆਗੂ, ਗੁਰਭੇਜ ਸਿੰਘ, ਸਤਨਾਮ ਸਿੰਘ, ਪ੍ਰਗਟ ਸਿੰਘ, ਸਹਿਜਦੀਪ ਸਿੰਘ, ਦਵਿੰਦਰ ਸਿੰਘ, ਰਜਿੰਦਰ ਸਿੰਘ ਖਾਲਸਾ, ਸ਼ਮਸ਼ੇਰ ਸਿੰਘ, ਮਨਿੰਦਰ ਸਿੰਘ ਸ਼ੀਲਾ, ਠੇਕੇਦਾਰ ਸਰਬਜੀਤ ਸਿੰਘ, ਮੰਗਾ ਸਿੰਘ, ਮੇਜਰ ਸਿੰਘ, ਗੁਲਜ਼ਾਰ ਸਿੰਘ, ਜੋਬਨਜੀਤ ਸਿੰਘ, ਮਨਜੀਤ ਸਿੰਘ ਮੰਨੀ, ਬੱਬੂ ਸਿੰਘ, ਹਰਦਿਆਲ ਸਿੰਘ ਆਦਿ ਵਿਸੇਸ਼ ਤੌਰ ’ਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ’ਚ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਕਰਨ ਤੋਂ ਪਹਿਲਾਂ ਬੀਬੀਆਂ ਜ਼ਰੂਰ ਜਾਣ ਲੈਣ ਇਹ ਜ਼ਰੂਰੀ ਗੱਲਾਂ
ਰੋਪੜ 'ਚ ਕਿਸਾਨਾਂ ਨੇ ਘੇਰਿਆ ਭਾਜਪਾ ਦਾ ਕੌਮੀ ਬੁਲਾਰਾ ਇਕਬਾਲ ਸਿੰਘ ਲਾਲਪੁਰਾ, ਵਿਖਾਈਆਂ ਕਾਲੀਆਂ ਝੰਡੀਆਂ
NEXT STORY