ਰਾਏਕੋਟ (ਭੱਲਾ)- ਪਿੰਡ ਗੋਂਦਵਾਲ ਵਿਖੇ ਬਾਰਵੀਂ ਕਲਾਸ ਦੇ ਇਕ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਜਾਣ ਦਾ ਸਮਾਚਾਰ ਹੈ। ਇਸ ਮੌਕੇ ਮ੍ਰਿਤਕ ਦੇ ਪਿਤਾ ਈਸ਼ਰ ਸਿੰਘ ਸਿੱਧੂ ਨੇ ਦੱਸਿਆ ਕਿ ਉਸ ਦਾ ਨੌਜਵਾਨ ਪੁੱਤਰ 12ਵੀਂ ਕਲਾਸ ਦਾ ਵਿਦਿਆਰਥੀ ਸੀ, ਜੋ ਦਿੱਲੀ ਵਿਖੇ ਸਿੰਘੂ ਬਾਰਡਰ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਕਈ ਵਾਰ ਜਾ ਕੇ ਆਇਆ ਸੀ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਤੇ ਬਲਬੀਰ ਰਾਜੇਵਾਲ ਵਿਚਾਲੇ ਖੜਕੀ, ਫੇਸਬੁੱਕ ’ਤੇ ਪੋਸਟ ਸਾਂਝੀ ਕਰਕੇ ਪੁੱਛੇ ਸਵਾਲ
ਉਸ ਨੇ ਦੱਸਿਆ ਕਿ ਉਹ ਇਸ ਵਾਰ ਫਰਵਰੀ ਦੇ ਅਖੀਰਲੇ ਦਿਨਾਂ ’ਚ ਸਿੰਘੂ ਬਾਰਡਰ ’ਤੇ ਸੰਘਰਸ਼ ਵਿਚ ਸ਼ਾਮਲ ਸੀ, ਜਿੱਥੇ ਉਸ ਦੀ ਤਬੀਅਤ ਖ਼ਰਾਬ ਰਹਿਣ ਲੱਗ ਪਈ ਅਤੇ ਪਿੰਡ ਦੇ ਕਿਸਾਨਾਂ ਵਲੋਂ ਉਸ ਨੂੰ ਵਾਪਸ ਭੇਜ ਦਿੱਤਾ ਗਿਆ ਸੀ। 4 ਮਾਰਚ ਸ਼ਾਮ 7-8 ਵਜੇ ਉਸਦੀ ਤਬੀਅਤ ਖ਼ਰਾਬ ਹੋ ਗਈ, ਜਿਸਨੂੰ ਲਾਈਫ ਕੇਅਰ ਹਸਪਤਾਲ ਰਾਏਕੋਟ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੇ ਪੁੱਤਰ ਤਰਜਿੰਦਰ ਸਿੰਘ ਸਿੱਧੂ (18) ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਅੰਦੋਲਨ ਕਰ ਰਹੇ ਕਿਸਾਨਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਕੈਪਟਨ ਦੀ ‘ਵੰਗਾਰ’, ਪੁੱਛੇ 10 ਸਵਾਲ
ਤਰਜਿੰਦਰ ਦਾ ਅੱਜ ਪਿੰਡ ਦੇ ਸ਼ਮਸ਼ਾਨਘਾਟ ’ਚ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਬਜ਼ੁਗਰ ਅਤੇ ਬਲਾਕ ਰਾਏਕੋਟ ਦੇ ਪ੍ਰਧਾਨ ਅਜੈਬ ਸਿੰਘ ਰੂਪਾਪੱਤੀ ਵੱਲੋਂ ਕਿਸਾਨੀ ਝੰਡਾ ਮ੍ਰਿਤਕ ਦੇਹ ’ਤੇ ਪਾ ਕੇ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਸਰਪੰਚ ਸੁਖਪਾਲ ਸਿੰਘ ਸਿੱਧੂ, ਬਾਬਾ ਦੀਪਾ ਸਿੰਘ ਵੈੱਲਫੇਅਰ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਸਿੱਧੂ, ਅਮਰਜੀਤ ਸਿੰਘ ਖੰਗੂੜਾ, ਨਰਿੰਦਰ ਸਿੰਘ ਸਿੱਧੂ, ਨੰਬਰਦਾਰ ਸੂਬੇਦਾਰ ਜਗਜੀਤ ਸਿੰਘ ਸਿੱਧੂ, ਕਮਲਜੀਤ ਸਿੰਘ ਰੂਪਾਪੱਤੀ ਸਮੇਤ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਭਗਵੰਤ ਮਾਨ ਦੀਆਂ ਖਰੀਆਂ-ਖਰੀਆਂ, ਦਿੱਤਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਫਰੀਦਕੋਟ 'ਚ ਕਤਲ ਕੀਤੇ ਯੂਥ ਕਾਂਗਰਸ ਦੇ ਆਗੂ ਗੁਰਲਾਲ ਭਲਵਾਨ ਦੇ ਪਿਤਾ ਦੀ ਸਰਕਾਰ ਨੂੰ ਚਿਤਾਵਨੀ
NEXT STORY