ਮੋਗਾ, (ਪਵਨ ਗਰੋਵਰ/ਗੋਪੀ ਰਾਊਕੇ)- ਜ਼ਿਲੇ ਦੇ ਇਤਿਹਾਸਕ ਪਿੰੰਡ ਚੂਹੜਚੱਕ ਵਿਖੇ ਡੇਰਾ ਝਿੜੀ ਦੀ 32 ਏਕੜ ਜ਼ਮੀਨ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਦਿਨ-ਪ੍ਰਤੀ-ਦਿਨ ਵਧਦਾ ਜਾ ਰਿਹਾ ਹੈ। ਇਸ ਸਬੰਧੀ ਅੱਜ ਕਿਸਾਨ ਜਥੇਬੰਦੀ ਵੱਲੋਂ ਡੇਰੇ ਦੀ ਜ਼ਮੀਨ ਨੂੰ ਡੇਰੇ ਦੇ ਨਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਵਿਸ਼ਾਲ ਧਰਨਾ ਅਤੇ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ-ਪੱਤਰ ਵੀ ਦਿੱਤਾ ਗਿਆ।
ਇਸ ਦੌਰਾਨ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲਾ ਪ੍ਰਧਾਨ ਟਹਿਲ ਸਿੰਘ ਨੇ ਦੋਸ਼ ਲਾਇਆ ਕਿ ਡੇਰਾ ਝਿੜੀ ਦੀ 32 ਏਕੜ ਜ਼ਮੀਨ ਨੂੰ ਇਕ ਸੰਤ ਵੱਲੋਂ ਕੁਝ ਹੋਰ ਵਿਅਕਤੀਆਂ ਨਾਲ ਮਿਲ ਕੇ ਕਥਿਤ ਤੌਰ 'ਤੇ ਆਪਣੇ ਨਾਂ ਕਰਵਾ ਲਈ ਹੈ, ਜੋ ਕਿ ਸਮੁੱਚੇ ਪਿੰਡ ਵਾਸੀਆਂ ਨਾਲ ਧੱੱਕਾ ਹੈ।
ਲੋਕ ਸੰਗਰਾਮ ਮੰਚ ਦੇ ਜਨਰਲ ਸਕੱਤਰ ਬਲਵੰਤ ਮੱਖੂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਪਿੰਡ ਵਾਸੀ ਇਸ ਡੇਰੇ ਦੀ ਜ਼ਮੀਨ ਸਬੰਧੀ ਹੱਕੀ ਲੜਾਈ ਲੜ ਰਹੇ ਹਨ ਅਤੇ ਲੋਕ ਸੰਘਰਸ਼ ਨੂੰ ਧਿਆਨ 'ਚ ਰੱਖਦਿਆਂ ਮੌਜੂਦਾ ਸਰਕਾਰ ਨੂੰ ਪ੍ਰਮੁੱਖਤਾ ਦੇ ਆਧਾਰ 'ਤੇ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਦਾ ਵਿਸ਼ਵਾਸ ਪ੍ਰਸ਼ਾਸਨਿਕ ਅਧਿਕਾਰੀਆਂ 'ਚ ਬੱਝਾ ਰਹੇ।
ਇਸ ਧਰਨੇ ਨੂੰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਲੱਖਾ ਸਿੰਘ ਸਿੰਘਾਂਵਾਲਾ, ਦਿਲਬਾਗ ਸਿੰਘ ਜ਼ੀਰਾ, ਔਰਤ ਮੁਕਤੀ ਮੰਚ ਦੀ ਸੂਬਾ ਆਗੂ ਸੁਰਿੰਦਰ ਕੌਰ ਢੁੱਡੀਕੇ, ਬਿੱਕਰ ਸਿੰਘ ਚੂਹੜਚੱਕ, ਅਵਤਾਰ ਸਿੰਘ ਵੈਰੋਕੇ ਜ਼ਿਲਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਫਿਰੋਜ਼ਪੁਰ, ਸੁਖਬੀਰ ਸਿੰਘ ਬੱਲ ਆਦਿ ਆਗੂਆਂ ਨੇ ਸੰਬੋਧਨ ਕੀਤਾ। ਇਸ ਸਮੇਂ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਕਿਸਾਨਾਂ-ਮਜ਼ਦੂਰਾਂ ਵੱਲੋਂ ਹੋਰ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਲੋਕ ਸੰਗਰਾਮ ਮੰਚ ਦੇ ਆਗੂ ਇੰਜੀ. ਰਵੈਤ ਸਿੰਘ, ਕਿਸਾਨ ਆਗੂ ਅਵਤਾਰ ਸਿੰਘ, ਨਛੱਤਰ ਸਿੰਘ ਪ੍ਰੇਮੀ, ਮਜ਼ਦੂਰ ਆਗੂ ਬੰਤ ਸਿੰਘ, ਜਗਰਾਜ ਸਿੰਘ ਧਾਲੀਵਾਲ, ਪੰਚ ਮਹਿੰਦਰ ਸਿੰਘ ਭੋਲੂ, ਬਾਬਾ ਜਰਨੈਲ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਬਲਬੀਰ ਕੁਮਾਰ, ਸੁਰਜੀਤ ਸਿੰਘ ਦਿਓਲ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ-ਮਜ਼ਦੂਰ ਅਤੇ ਪਿੰਡ ਵਾਸੀ ਹਾਜ਼ਰ ਸਨ।
2 ਪਾਕਿ ਘੁਸਪੈਠੀਆਂ ਨੂੰ ਬੀ. ਐੱਸ. ਐੱਫ. ਨੇ ਪਾਕਿਸਤਾਨ ਵਾਪਸ ਭੇਜਿਆ
NEXT STORY