ਚੰਡੀਗੜ੍ਹ (ਟੱਕਰ) : ਕੇਂਦਰ ਦੇ ਖੇਤੀਬਾੜੀ ਬਿੱਲਾਂ ਖਿਲਾਫ਼ ਜਿੱਥੇ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਦਾ ਘਿਰਾਓ ਕਰਕੇ ਵੱਡਾ ਅੰਦੋਲਨ ਵਿੱਢਿਆ ਹੋਇਆ ਹੈ, ਉੱਥੇ ਕਿਸਾਨਾਂ ਦੇ ਹੱਕ ’ਚ ਵਿਦੇਸ਼ਾਂ ਦੀ ਧਰਤੀ ’ਤੇ ਬੈਠੇ ਪੰਜਾਬੀ ਵੀ ਸੜਕਾਂ ’ਤੇ ਉਤਰ ਆਏ ਹਨ, ਜੋ ਇਸ ਅੰਦੋਲਨ ਦਾ ਸਮਰਥਨ ਕਰ ਕੇ ਬਿੱਲ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸੰਸਦ ਮੈਂਬਰਾਂ ਦਾ ਜੰਤਰ-ਮੰਤਰ 'ਤੇ ਪ੍ਰਦਰਸ਼ਨ, ਸੰਸਦ ਦਾ ਇਜਲਾਸ ਸੱਦਣ ਦੀ ਮੰਗ
ਲੰਡਨ ਦੇ ਸ਼ਹਿਰ ਲਿਸ਼ਟਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਵਿਖੇ ਇਕੱਠੇ ਹੋਏ ਭਾਰੀ ਗਿਣਤੀ ’ਚ ਪੰਜਾਬੀ ਭਾਈਚਾਰੇ ਨੇ ਟਰੈਕਟਰਾਂ, ਕਾਰਾਂ ਤੇ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਇੱਕ ਰੋਸ ਰੈਲੀ ਕੱਢੀ ਅਤੇ ਭਾਰਤ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ 'ਚ ਰੰਗੀ ਮੁੰਡੇ ਦੇ ਵਿਆਹ ਦੀ ਜਾਗੋ, 'ਪੇਚਾ ਪੈ ਗਿਆ ਸੈਂਟਰ ਨਾਲ' 'ਤੇ ਨੱਚਿਆ ਪਰਿਵਾਰ (ਤਸਵੀਰਾਂ)
ਲਿਸ਼ਟਰ ਸ਼ਹਿਰ ਦੇ ਵਾਸੀ ਜਗਮੋਹਣ ਸਿੰਘ ਗੁੱਜਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਪ੍ਰਧਾਨ ਰਾਜਮਨਵਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਇਹ ਰੋਸ ਰੈਲੀ ਕੱਢੀ ਗਈ, ਜਿਸ ’ਚ ਪੰਜਾਬੀ ਭਾਈਚਾਰੇ ਵੱਲੋਂ ਹੱਥਾਂ ’ਚ ਤਖ਼ਤੀਆਂ, ਪੋਸਟਰ ਤੇ ਬੈਨਰ ਫੜ੍ਹ ਕੇ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਵੀ ਕਿਸਾਨਾਂ ਦੇ ਪੁੱਤਰ ਹਨ, ਜੋ ਕਿ ਰੋਜ਼ਗਾਰ ਲਈ ਵਿਦੇਸ਼ਾਂ ’ਚ ਆ ਗਏ ਪਰ ਭਾਰਤ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਹਾਲਾਤ ਇਹ ਹੋ ਗਏ ਹਨ ਕਿ ਕਿਸਾਨੀ ਘਾਟੇ ਵਾਲਾ ਸੌਦਾ ਸਾਬਿਤ ਹੋ ਰਹੀ ਹੈ।
ਇਹ ਵੀ ਪੜ੍ਹੋ : ਰਿਸ਼ਤੇ ਸ਼ਰਮਸਾਰ ਕਰਦਿਆਂ ਮਾਮੀ-ਭਾਣਜੇ ਨੇ ਬਣਾਏ ਸਰੀਰਕ ਸਬੰਧ, ਰਿਸ਼ਤੇਦਾਰਾਂ ਤੱਕ ਪੁੱਜੀਆਂ ਅਸ਼ਲੀਲ ਤਸਵੀਰਾਂ
ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੇ ਜ਼ਮੀਨਾਂ ’ਤੇ ਕਬਜ਼ਾ ਹੀ ਕਰ ਲਿਆ ਤਾਂ ਫਿਰ ਕਿਸਾਨ ਅਨਾਜ ਕਿੱਥੋਂ ਪੈਦਾ ਕਰੇਗਾ। ਰੋਸ ਰੈਲੀ ’ਚ ਸ਼ਾਮਲ ਪੰਜਾਬੀ ਭਾਈਚਾਰੇ ਨੇ ਕਿਸਾਨ ਅੰਦੋਲਨ ਦਾ ਡੱਟ ਕੇ ਸਮਰਥਨ ਕਰਦਿਆਂ ਕਿਹਾ ਕਿ ਉਹ ਆਪਣੀ ਰਾਖ਼ੀ ਆਪ ਕਰਨ ਅਤੇ ਇਸ ਸੰਘਰਸ਼ ’ਚ ਲੰਡਨ ਬੈਠੇ ਪੰਜਾਬ ਦੀ ਮਿੱਟੀ ਨਾਲ ਜੁੜੇ ਲੋਕ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨਗੇ। ਇਸ ਮੌਕੇ ਪਵਨਪ੍ਰੀਤ ਸਿੰਘ, ਰਜਿੰਦਰ ਸਿੰਘ, ਗੁਰਮੀਤ ਸਿੰਘ, ਮੁਖਤਿਆਰ ਵੀ ਮੌਜੂਦ ਸਨ।
ਨੋਟ : ਪੰਜਾਬ ਦੇ ਕਿਸਾਨ ਅੰਦੋਲਨ ਦੀ ਹਮਾਇਤ 'ਚ ਵਿਦੇਸ਼ਾਂ 'ਚ ਹੋ ਰਹੇ ਪ੍ਰਦਰਸ਼ਨਾਂ ਬਾਰੇ ਦਿਓ ਆਪਣੀ ਰਾਏ
ਕਿਸਾਨਾਂ ਦੇ ਅੰਦੋਲਨ 'ਚ ਘਿਰੀ ਭਾਜਪਾ ਨੂੰ ਪੰਜਾਬ 'ਚ ਲੱਗਾ ਵੱਡਾ ਝਟਕਾ
NEXT STORY