ਮਾਛੀਵਾੜਾ ਸਾਹਿਬ (ਟੱਕਰ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਲੋਕਾਂ ਵੱਲੋਂ ਵੱਖਰੇ-ਵੱਖਰੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਹੀ ਅੱਜ ਇੱਕ ਨੌਜਵਾਨ ਮਾਛੀਵਾੜਾ ਗਨੀ ਖਾਂ ਨਬੀ ਖਾਂ ਗੇਟ ਨੇੜੇ ਸਿਰ ’ਤੇ ਸਿਹਰਾ ਸਜਾ ਕੇ ਲਾੜਾ ਬਣਿਆ। ਇਸ ਨੌਜਵਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਜੇਕਰ ਕਾਲੇ ਕਾਨੂੰਨ ਰੱਦ ਨਹੀਂ ਕਰਨੇ ਤਾਂ ਫਿਰ ਅਦਾਕਾਰਾ ਕੰਗਣਾ ਰਣੌਤ ਨਾਲ ਮੇਰਾ ਵਿਆਹ ਹੀ ਕਰਵਾ ਦਿਓ।
ਇਹ ਵੀ ਪੜ੍ਹੋ : ਨਾਮਜ਼ਦਗੀ ਪੱਤਰ ਦਾਖ਼ਲ ਕਰਾਉਣ ਪੁੱਜੇ 'ਭਾਜਪਾ ਉਮੀਦਵਾਰਾਂ' ਨੂੰ ਕਿਸਾਨਾਂ ਨੇ ਘੇਰਿਆ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
ਸਿਹਰਾ ਸਜਾ ਕੇ ਮੇਨ ਚੌਂਕ ਮਾਛੀਵਾੜਾ ’ਚ ਬੈਠਾ ਇਹ ਨੌਜਵਾਨ ਸਭ ਲਈ ਆਕਰਸ਼ਣ ਦਾ ਕੇਂਦਰ ਬਣਿਆ ਹੈ, ਜਿਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ’ਤੇ ਵਰ੍ਹਦਿਆਂ ਕਿਹਾ ਕਿ ਜੇਕਰ ਮੋਦੀ ਨੇ ਕਾਲੇ ਕਾਨੂੰਨ ਰੱਦ ਕਰਨ ਲਈ ਨਹੀਂ ਮੰਨਣਾ ਤਾਂ ਖ਼ੁਦ ਨੂੰ ਉਨ੍ਹਾਂ ਦੀ ਧੀ ਕਹਿਣ ਵਾਲੀ ਕੰਗਣਾ ਰਣੌਤ ਦਾ ਉਸ ਨਾਲ ਵਿਆਹ ਕਰਵਾ ਦਿਓ। ਦੱਸਣਯੋਗ ਹੈ ਕਿ ਮਾਛੀਵਾੜਾ ਇਲਾਕੇ ਦੇ ਨੌਜਵਾਨ ਪਿਛਲੇ 4 ਦਿਨਾਂ ਤੋਂ ਹੱਥਾਂ ’ਚ ਤਖ਼ਤੀਆਂ ਫੜ੍ਹ ਕੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬਾਨ ਅੰਦਰ ਮੱਥਾ ਟੇਕ ਰਹੀ ਸੰਗਤ ਨੂੰ ਬਾਹਰੋਂ ਲਾ ਦਿੱਤੇ ਤਾਲੇ, ਤਣਾਅਪੂਰਨ ਬਣਿਆ ਮਾਹੌਲ
ਇਸ ਰੋਸ ਪ੍ਰਦਰਸ਼ਨ ਦੌਰਾਨ ਮਾਛੀਵਾੜਾ ਦੇ ਪਿੰਡ ਰਾਜਗੜ੍ਹ ਦੇ ਨੌਜਵਾਨ ਅਮਰਪ੍ਰੀਤ ਸਿੰਘ ਨੇ ਕਿਹਾ ਕਿ ਉਸ ਦੇ ਸਿਰ ’ਤੇ ਮਾਪਿਆਂ ਦਾ ਸਾਇਆ ਨਹੀਂ ਅਤੇ ਉਹ ਆਪਣਾ ਜੱਦੀ ਕਿੱਤਾ ਖੇਤੀਬਾੜੀ ਕਰ ਰਿਹਾ ਹੈ ਪਰ ਜਦੋਂ ਤੋਂ ਇਹ ਕਾਲੇ ਕਾਨੂੰਨ ਪਾਸ ਹੋਏ ਹਨ, ਉਦੋਂ ਤੋਂ ਹੀ ਉਨ੍ਹਾਂ ਨੂੰ ਆਪਣੀਆਂ ਜ਼ਮੀਨਾਂ ਖੁੱਸਣ ਦਾ ਡਰ ਸਤਾ ਰਿਹਾ ਹੈ, ਜਿਸ ਕਾਰਣ ਉਹ ਪਿਛਲੇ ਕਈ ਦਿਨਾਂ ਤੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਡਟਿਆ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ 'ਅਧਿਆਪਕ ਭਰਤੀ' ਸਬੰਧੀ ਵਾਇਰਲ ਮੈਸਜ ਦਾ ਅਸਲ ਸੱਚ ਆਇਆ ਸਾਹਮਣੇ
ਮਾਛੀਵਾੜਾ ਦੇ ਨੌਜਵਾਨ ਜਗਦੀਪ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਚੁਣੀ ਹੋਈ ਸਰਕਾਰ ਹੀ ਲੋਕਾਂ ਦਾ ਗਲਾ ਘੁੱਟ ਰਹੀ ਹੈ, ਜਿਸ ਖ਼ਿਲਾਫ਼ ਉਹ ਪਿਛਲੇ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਨੌਜਵਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਮੁੱਖ ਮਕਸਦ ਲੋਕਾਂ ਨੂੰ ਲਾਮਬੰਦ ਕਰ ਕੇ ਇਹ ਹੋਕਾ ਦੇਣਾ ਹੈ ਕਿ ਦਿੱਲੀ ਅੰਦੋਲਨ ਲੜ ਰਹੇ ਕਿਸਾਨਾਂ ਦਾ ਵੱਧ ਤੋਂ ਵੱਧ ਸਾਥ ਦੇਣ।
ਨੋਟ : ਕਿਸਾਨੀ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਬਾਰੇ ਦਿਓ ਆਪਣੀ ਰਾਏ
ਈ-ਸੇਵਾ ਪੈਂਡੈਂਸੀ ਘਟਾਉਣ ਸਬੰਧੀ ਸੂਬੇ ’ਚੋਂ ਮੋਹਰੀ ਰਿਹਾ ਜ਼ਿਲ੍ਹਾ ਗੁਰਦਾਸਪੁਰ
NEXT STORY