ਜਲੰਧਰ- ਸਰਕਾਰ ਦੀ ਮਜ਼ਦੂਰ ਨੀਤੀਆਂ ਦੇ ਵਿਰੋਧ 'ਚ ਅਤੇ ਆਪਣੀਆਂ 12 ਸੂਤਰੀ ਮੰਗਾਂ ਨੂੰ ਲੈ ਕੇ ਕਾਂਗਰਸ ਅਤੇ ਟ੍ਰੇਡ ਯੂਨੀਅਨਾਂ ਨੇ ਬੁੱਧਵਾਰ ਨੂੰ ਇਕ ਦਿਨ ਲਈ ਭਾਰਤ ਬੰਦ ਹੜਤਾਲ ਦੀ ਅਪੀਲ ਕੀਤੀ ਹੈ।
ਇਸ ਹੜਤਾਲ ਦੌਰਾਨ ਕਿਸਾਨ ਭਰਾਵਾਂ ਨੂੰ ਅਪੀਲ ਕਰਦੇ ਹੋਏ ਸੀਨੀਅਰ ਉੱਪ ਪ੍ਰਧਾਨ ਯੂਥ ਅਕਾਲੀ ਦਲ ਬਾਦਲ ਕਮਲਪ੍ਰੀਤ ਸਿੰਘ ਕਾਕੀ ਤੋਂ ਜਦੋਂ ਸਾਡੇ ਪ੍ਰਤੀਨਿਧੀ ਨੇ ਪੁੱਛਿਆ ਕਿ ਅੱਜ ਤੁਹਾਨੂੰ ਆਪਣੀ ਹੀ ਸਰਕਾਰ ਵਿਰੁੱਧ ਸੜਕਾਂ 'ਤੇ ਉਤਰਨਾ ਪਿਆ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਪਹਿਲਾ ਕਿਸਾਨ ਹਾਂ ਅਤੇ ਬਾਅਦ ਵਿਚ ਅਕਾਲੀ ਨੇਤਾ। ਜੇਕਰ ਮੇਰੇ ਕਿਸਾਨ ਭਰਾ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਮਨਾਉਣ ਲਈ ਕੋਸ਼ਿਸ਼ਾਂ ਕਰ ਰਹੇ ਹਨ ਤਾਂ ਮੈਂ ਉਨ੍ਹਾਂ ਦਾ ਸਾਥ ਕਿਉਂ ਨਾ ਦੇਵਾਂ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਇਨ੍ਹਾਂ ਦੀਆਂ ਮੰਗਾਂ ਮੰਨਦੀ ਹੈ ਤਾਂ ਇਸ ਨਾਲ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲ ਜਾਵੇਗਾ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ। ਪੰਜਾਬ ਪੁਲਸ ਹੁਣ ਜ਼ਬਰਦਸਤੀ ਕੁੜੀਆਂ ਦੇ ਵਿਆਹ ਵੀ ਕਰਵਾਏਗੀ (ਵੀਡੀਓ)
NEXT STORY