ਮੁੰਬਈ (ਬਿਊਰੋ) : ਪਿਛਲੇ ਕੁਝ ਦਿਨਾਂ ਤੋਂ ਕਈ ਮਸ਼ਹੂਰ ਹਸਤੀਆਂ ਦਿੱਲੀ ਦੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਖੁੱਲ੍ਹ ਕੇ ਸਮਰਥਨ ਕਰ ਰਹੀਆਂ ਹਨ। ਹਾਲ ਹੀ 'ਚ ਮਸ਼ਹੂਰ ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਲਿਖੀ ਅਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ।
ਦਿੱਲੀ 'ਚ ਕਿਸਾਨ ਸ਼ਾਂਤਮਈ ਢੰਗ ਨਾਲ ਆਪਣਾ ਪ੍ਰਦਰਸ਼ਨ ਧਰਨਾ ਦੇ ਰਹੇ ਹਨ। ਕਿਸਾਨਾਂ ਨੂੰ ਦੇਸ਼ ਵਿਦੇਸ਼ ਤੋਂ ਪੂਰਾ ਸਮਰਥਨ ਮਿਲ ਰਿਹਾ ਹੈ। ਪੰਜਾਬੀ ਕਲਾਕਾਰ ਵੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹੋਏ ਹਨ। ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਕਰਮਜੀਤ ਅਨਮੋਲ ਨੇ ਕਿਸਾਨਾਂ ਦੇ ਪ੍ਰਦਰਸ਼ਨ ਦੀ ਇਕ ਤਸਵੀਰ ਸਾਂਝੀ ਕੀਤੀ ਹੈ, ਜੋ ਕਿ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਤਸਵੀਰ 'ਚ ਕਿਸਾਨ ਬੀਬੀ ਨਜ਼ਰ ਆ ਰਹੀ ਹੈ, ਜਿਸ ਦੇ ਪੈਰ ਤੋਂ ਲੈ ਕੇ ਪੂਰੀ ਲੱਤ 'ਤੇ ਪੱਟੀਆਂ ਬੰਨੀਆਂ ਹੋਈਆਂ ਹਨ।
ਇਹ ਖ਼ਬਰ ਵੀ ਪੜ੍ਹੋ : ਬੇਬੇ ਨੂੰ ਗ਼ਲਤ ਬੋਲ ਬੁਰੀ ਫਸੀ ਕੰਗਨਾ ਰਣੌਤ, ਹੁਣ ਲੁਧਿਆਣਾ ਤੋਂ ਭੇਜਿਆ ਗਿਆ ਕਾਨੂੰਨੀ ਨੋਟਿਸ
ਬੇਬੇ ਦੀ ਤਸਵੀਰ ਸਾਂਝੀ ਕਰਦਿਆਂ ਕਰਮਜੀਤ ਅਨਮੋਲ ਨੇ ਲਿਖੀ ਇਹ ਗੱਲ
ਕਰਮਜੀਤ ਅਨਮੋਲ ਨੇ ਤਸਵੀਰ ਸਾਂਝੀ ਕਰਦਿਆਂ ਕੈਪਸ਼ਨ 'ਚ ਲਿਖਿਆ ਹੈ, ''ਜਿਲ੍ਹਾ ਸੰਗਰੂਰ ਦੀ ਤਹਿਸੀਲ ਭਵਾਨੀਗੜ੍ਹ ਦੇ ਜੁਝਾਰੂ ਪਿੰਡ ਆਲੋਅਰਖ ਦੀ ਇਕ ਛੋਟੇ ਕਿਸਾਨ ਪਰਿਵਾਰ ਨਾਲ ਸਬੰਧਤ ਬੀਬੀ ਮਹਿੰਦਰ ਕੌਰ ਦਿੱਲੀ ਮੋਰਚੇ ਦੌਰਾਨ ਸੜਕ ਹਾਦਸੇ 'ਚ ਬੁਰੀ ਤਰਾਂ ਜਖ਼ਮੀ ਹੋ ਗਈ। ਉਸ ਦੀ ਲੱਤ ਟੁੱਟ ਗਈ ਅਤੇ ਲੱਤ 'ਤੇ ਜ਼ਖ਼ਮ ਵੀ ਭਿਆਨਕ ਹਨ ਪਰ ਇਸ ਕਿਸਾਨ ਬੀਬੀ ਨੇ ਭਿਆਨਕ ਰੂਪ 'ਚ ਜ਼ਖ਼ਮੀ ਹੋਣ ਦੇ ਬਾਵਜੂਦ ਦਿੱਲੀ ਮੋਰਚੇ 'ਚ ਡਟੇ ਰਹਿਣ ਦਾ ਐਲਾਨ ਕੀਤਾ ਹੈ, ਜਦੋਂ ਕਿ ਡਾਕਟਰਾਂ ਨੇ ਉਸ ਨੂੰ ਇਲਾਜ ਲਈ ਹਸਪਤਾਲ ਜਾਂ ਘਰ ਜਾਣ ਲਈ ਕਿਹਾ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਡਟੀ ਹੋਈ ਇਸ ਬੀਬੀ ਦੇ ਜ਼ਜਬੇ ਨੂੰ ਸਲਾਮ ਹੈ। (ਮੇਜਰ ਸਿੰਘ ਮੱਟਰਾਂ ਜੀ ਦੀ ਕੰਧ ਤੋਂ)।' ਲੋਕੀਂ ਇਸ ਬੀਬੀ ਨੂੰ ਸਲਾਮ ਕਰਦੇ ਹੋਏ ਪਰਮਾਤਮਾ ਅੱਗੇ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਕੰਗਨਾ ਤੇ ਪਾਇਲ ਕੋਲੋਂ ਬਰਦਾਸ਼ਤ ਨਹੀਂ ਹੋਣੀਆਂ ਹਿਮਾਂਸ਼ੀ ਖੁਰਾਣਾ ਦੀਆਂ ਇਹ ਗੱਲਾਂ, ਦਿੱਤਾ ਮੂੰਹ ਤੋੜ ਜਵਾਬ
ਸੋਨਮ ਕਪੂਰ ਨੇ ਕੀਤਾ ਕਿਸਾਨੀ ਅੰਦੋਲਨ ਦਾ ਸਮਰਥਨ
ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਲਈ ਪੰਜਾਬੀ ਕਲਾਕਾਰ ਭਾਈਚਾਰਾ ਹੀ ਨਹੀਂ ਸਗੋਂ ਬਾਲੀਵੁੱਡ ਫ਼ਿਲਮੀ ਸਿਤਾਰੇ ਵੀ ਸਮਰਥਨ ਕਰ ਰਹੇ ਹਨ। ਹਾਲ ਹੀ 'ਚ 'ਫੈਸ਼ਨ ਆਈਕਨ' ਸੋਨਮ ਕਪੂਰ ਅਤੇ 'ਗਲੋਬਲ ਆਈਕਨ' ਪ੍ਰਿਅੰਕਾ ਚੋਪੜਾ ਹੁਣ ਕਿਸਾਨਾਂ ਦੇ ਸਮਰਥਨ 'ਚ ਅੱਗੇ ਆਈਆਂ ਹਨ। ਸੋਨਮ ਅਤੇ ਪ੍ਰਿਯੰਕਾ ਚੋਪੜਾ ਨੇ ਸੋਸ਼ਲ ਮੀਡੀਆ 'ਤੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ। ਸੋਨਮ ਨੇ ਟਵਿੱਟਰ 'ਤੇ ਕਿਸਾਨਾਂ ਦੇ ਸਮਰਥਨ 'ਚ ਇਕ ਪੋਸਟ ਲਿਖੀ ਅਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਤਸਵੀਰ ਸਾਂਝੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਸਿਤਾਰਿਆਂ 'ਚ ਮੁੜ ਛਾਇਆ ਮਾਤਮ, ਕੋਰੋਨਾ ਕਾਰਨ ਪ੍ਰਸਿੱਧ ਅਦਾਕਾਰਾ ਦੀ ਹੋਈ ਮੌਤ
ਪ੍ਰਿਅੰਕਾ ਚੋਪੜਾ ਨੇ ਕਿਸਾਨਾਂ ਨੂੰ ਆਖਿਆ 'ਫੂਡ ਸੋਲਜਰ'
ਇਸ ਦੇ ਨਾਲ ਹੀ ਪ੍ਰਿਅੰਕਾ ਚੋਪੜਾ ਨੇ ਕਿਸਾਨਾਂ ਨੂੰ ਫੂਡ ਸੋਲਜਰ ਆਖਦਿਆਂ ਟਵੀਟ ਕੀਤਾ। ਗਲੋਬਲ ਆਈਕਨ ਪ੍ਰਿਯੰਕਾ ਚੋਪੜਾ ਨੇ ਵੀ ਕਿਸਾਨਾਂ ਨੂੰ ਭਾਰਤੀ ਸੈਨਿਕ ਕਿਹਾ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਗੱਲ ਆਖੀ ਹੈ। ਪ੍ਰਿਯੰਕਾ ਨੇ ਆਪਣੇ ਟਵਿੱਟਰ ਹੈਂਡਲ 'ਤੇ ਇਕ ਪੋਸਟ 'ਚ ਲਿਖਿਆ ਕਿ, ''ਸਾਡੇ ਕਿਸਾਨ ਭਾਰਤ ਦੇ ਭੋਜਨ ਸਿਪਾਹੀ ਹਨ। ਉਨ੍ਹਾਂ ਦੇ ਡਰ ਨੂੰ ਦੂਰ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਇਕ ਲੋਕਤੰਤਰੀ ਹੋਣ ਦੇ ਨਾਤੇ, ਸਾਨੂੰ ਲਾਜ਼ਮੀ ਤੌਰ 'ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਮੁਸ਼ਕਿਲ ਦਾ ਹੱਲ ਬਾਅਦ ਦੀ ਥਾਂ ਜਲਦੀ ਨਿਕਲਨਾ ਚਾਹੀਦਾ ਹੈ।''
ਇਹ ਖ਼ਬਰ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਸਮਰਥਨ 'ਚ ਆਇਆ ਬਾਲੀਵੁੱਡ, ਪ੍ਰਿਅੰਕਾ ਤੇ ਸੋਨਮ ਕਪੂਰ ਨੇ ਆਖੀ ਇਹ ਗੱਲ
ਨੋਟ : ਕਿਸਾਨ ਅੰਦੋਲਨ 'ਚ ਡਟੀ ਜ਼ਖ਼ਮੀ ਬੇਬੇ ਦੇ ਜ਼ਜਬੇ ਤੇ ਹੌਸਲੇ ਬਾਰੇ ਤੁਸੀਂ ਕੀ ਕਹਿਣਾ ਚਾਹੋਗੇ? ਕੁਮੈਂਟ ਕਰਕੇ ਜ਼ਰੂਰ ਦਿਓ ਆਪਣੀ ਰਾਏ।
ਕਿਸਾਨ ਅੰਦੋਲਨ : ਤੂੰ ਕੀ ਜਾਣੇ ਦਿੱਲੀਏ, ਅਸੀਂ ਖੇਤਾਂ ਦੇ ਪੁੱਤ ਬਾਦਸ਼ਾਹ!
NEXT STORY