ਜਲਾਲਾਬਾਦ (ਸੇਤੀਆ) - ਅੱਜ ਸਵੇਰੇ ਸਥਾਨਕ ਸ਼ਹਿਰ ਅਤੇ ਆਸ ਪਾਸ ਦੇ ਇਲਾਕੇ 'ਚ ਆਏ ਤੇਜ਼ ਮੀਂਹ ਨੇ ਜਿੱਥੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਦਿਵਾਈ ਹੈ, ਉਥੇ ਹੀ ਜਲਾਲਾਬਾਦ ਦੇ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਪਿੰਡ ਘਾਂਗਾ ਕਲਾਂ ਵਿਖੇ ਆਸਮਾਨੀ ਬਿਜਲੀ ਡਿੱਗਣ ਨਾਲ ਇਕ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸਾਬਕਾ ਫੌਜੀ ਗੁਰਚਰਨ ਸਿੰਘ ਪੁੱਤਰ ਗੁਰਦੀਪ ਸਿੰਘ ਦੇ ਰੂਪ ਤੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਗੁਰਚਰਨ ਸਿੰਘ ਪੁੱਤਰ ਗੁਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਗੁਰਚਰਨ ਸਿੰਘ ਅੱਜ ਸਵੇਰੇ ਪਿੰਡ 'ਚ ਹੀ ਸਥਿਤ ਛੱਪੜ 'ਤੇ ਆਪਣੇ ਪਸ਼ੂ ਲੈ ਕੇ ਗਿਆ ਸੀ। ਇਸ ਦੌਰਾਨ ਮੌਸਮ ਖਰਾਬ ਹੋ ਗਿਆ ਅਤੇ ਤੇਜ਼ ਹਵਾਵਾਂ ਦੇ ਨਾਲ ਤੇਜ਼ ਮੀਂਹ ਸ਼ੁਰੂ ਗਿਆ। ਉਨ੍ਹਾਂ ਦੱਸਿਆ ਕਿ ਤੇਜ਼ ਮੀਂਹ ਦੇ ਦੌਰਾਨ ਅਚਾਨਕ ਆਸਮਾਨੀ ਬਿਜਲੀ ਪਿੰਡ ਦੇ ਛੱਪੜ ਨਜ਼ਦੀਕ ਡਿੱਗੀ ਅਤੇ ਇਸ ਆਸਮਾਨੀ ਬਿਜਲੀ ਦੀ ਲਪੇਟ ਵਿੱਚ ਗੁਰਚਰਨ ਸਿੰਘ ਆ ਗਿਆ, ਜਿਸ ਕਰਕੇ ਉਸਦੇ ਸਰੀਰ ਦਾ ਇਕ ਪਾਸਾ ਪੂਰੀ ਤਰ੍ਹਾਂ ਸੜ੍ਹ ਗਿਆ ਅਤੇ ਗੁਰਚਰਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।
ਅਣਪਛਾਤੇ ਚੋਰਾਂ ਨੇ 2 ਦੁਕਾਨਾਂ 'ਤੇ ਕੀਤਾ ਹੱਥ ਸਾਫ
NEXT STORY