ਤਰਨ ਤਾਰਨ (ਰਮਨ): ਜ਼ਿਲ੍ਹੇ ਦੇ ਪਿੰਡ ਗੰਡੀਵਿੰਡ ਧੱਤਲ 'ਚ ਦਿਨ-ਦਿਹਾੜੇ ਇੱਕ ਕਿਸਾਨ ਦਾ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਘਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰਨ ਦਾ ਦੁੱਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ ਆਤਮਾ ਸਿੰਘ ਵਾਸੀ ਪਿੰਡ ਗੰਡੀਵਿੰਡ ਧੱਤਲ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਕਿਸਾਨ ਸੀ। ਉਹ ਸਵੇਰੇ ਕਰੀਬ 11 ਵਜੇ ਆਪਣੇ ਘਰ ਵਿੱਚ ਮੌਜੂਦ ਸੀ। ਇਸ ਦੌਰਾਨ ਦੋ ਬਦਮਾਸ਼ ਮੋਟਰਸਾਈਕਲ ‘ਤੇ ਸਵਾਰ ਹੋ ਕੇ ਉਸ ਦੇ ਘਰ ਪਹੁੰਚੇ ਅਤੇ ਆਤਮਾ ਸਿੰਘ ਨੂੰ ਬਾਹਰ ਬੁਲਾ ਕੇ ਗੱਲਬਾਤ ਕਰਨ ਲੱਗੇ। ਕੁਝ ਹੀ ਪਲਾਂ ਬਾਅਦ ਉਨ੍ਹਾਂ ਨੇ ਅਚਾਨਕ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ। ਜਿਸ 'ਤੇ ਇਕ ਗੋਲੀ ਉਸ ਦੀ ਗਰਦਨ 'ਚ ਜਾ ਲੱਗੀ ਅਤੇ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਆਤਮਾ ਸਿੰਘ ਨੂੰ ਤੁਰੰਤ ਉਸ ਦੇ ਪੁੱਤਰ ਸ਼ਮਸ਼ੀਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਤਰਨ ਤਾਰਨ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਵਾਰਦਾਤ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਲੁਧਿਆਣਾ 'ਚ ਭੀੜ ਦੀ ਤਾਲੀਬਾਨੀ ਸਜ਼ਾ! ਚੋਰੀ ਦਾ ਦੋਸ਼ ਲਗਾ ਖੰਭੇ ਨਾਲ ਬੰਨ੍ਹ ਕੇ ਕੁੱਟਿਆ ਬੰਦਾ, ਗੰਜਾ ਕਰ ਕੇ ਘੁੰਮਾਇਆ
NEXT STORY