ਤਲਵੰਡੀ ਸਾਬੋ(ਮੁਨੀਸ਼)- ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਵਿਖੇ ਗੁਲਾਬੀ ਸੁੰਡੀ ਕਰ ਕੇ ਖਰਾਬ ਹੋਈ ਨਰਮੇ ਦੀ ਫਸਲ ਦੀ ਚਿੰਤਾ ਵਿਚ ਕਿਸਾਨ ਆਗੂ ਜਸਪਾਲ ਸਿੰਘ ਭੋਲਾ ਨੇ ਅੱਜ ਘਰ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਖਰਾਬ ਹੋਈ ਨਰਮੇ ਦੀ ਫਸਲ ਦੇਖ ਕੇ ਘਰ ਆਇਆ ਸੀ। ਮ੍ਰਿਤਕ ਕਿਸਾਨ ਦੇ ਸਿਰ ’ਤੇ ਕਰੀਬ 15 ਲੱਖ ਰੁਪਏ ਦਾ ਕਰਜ਼ਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਰਵੀਨ ਠੁਕਰਾਲ ਸਣੇ ਕੈਪਟਨ ਦੇ ਇਨ੍ਹਾਂ ਨਜ਼ਦੀਕੀਆਂ ਦੀ ਸਕਿਓਰਿਟੀ ਲਈ ਵਾਪਸ
ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਵਿਖੇ ਕਿਸਾਨ ਆਗੂ ਜਸਪਾਲ ਸਿੰਘ ਭੋਲਾ ਜੋ ਭਾਕਿਯੂ ਏਕਤਾ (ਉਗਰਾਹਾਂ) ਦਾ ਸਰਗਰਮ ਆਗੂ ਸੀ। ਅੱਜ ਦੁਪਿਹਰ ਸਮੇਂ ਖੇਤਾਂ ਵਿਚ ਗੁਲਾਬੀ ਸੁੰੰਡੀ ਨਾਲ ਖਰਾਬ ਨਰਮਾ ਦੇਖ ਕੇ ਘਰ ਵਾਪਸ ਆਇਆ ਅਤੇ ਘਰ ਵਿਚ ਇਕੱਲਾ ਹੋਣ ਕਰ ਕੇ ਉਸ ਨੇ ਘਰ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੇ ਸਿਰ ’ਤੇ ਕਰੀਬ 15 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਨੂੰ 10 ਲੱਖ ਰੁਪਏ ਦੀ ਜ਼ਮੀਨ ਦੀ ਕੁਰਕੀ ਵੀ ਆਈ ਹੋਈ ਸੀ।
ਇਹ ਵੀ ਪੜ੍ਹੋ- ਕੈਪਟਨ ਕੋਲ ਕਾਂਗਰਸ ਦੇ 28 ਵਿਧਾਇਕਾਂ ਦੀ ਹਮਾਇਤ, ਸਿਆਸੀ ਗਲਿਆਰਿਆਂ ’ਚ ਚਰਚਾ
ਕਿਸਾਨ ਆਗੂ ਮੋਹਨ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਨੂੰ 10 ਲੱਖ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇ। ਉਧਰ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਲਿਆਂਦਾ ਗਿਆ, ਜਿੱਥੋਂ ਤਲਵੰਡੀ ਸਾਬੋ ਪੁਲਸ ਨੇ 174 ਦੀ ਕਰਵਾਈ ਕਰ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
CM ਚੰਨੀ ਤੋਂ ਦੂਰੀ ਬਣਾ ਕੇ ਸਿੱਧੂ ਨੇ ਇਕ ਹਫ਼ਤਾ ਪਹਿਲਾਂ ਹੀ ਦੇ ਦਿੱਤੇ ਸਨ ਨਾਰਾਜ਼ਗੀ ਦੇ ਸੰਕੇਤ
NEXT STORY