ਬਠਿੰਡਾ— ਕਰਜ਼ੇ ਤੋਂ ਪਰੇਸ਼ਾਨ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਬਠਿੰਡਾ ਦੇ ਕੋਟਭਾਰਾ ਪਿੰਡ ਦੇ ਕਿਸਾਨ ਨੇ ਕੀਟਨਾਸ਼ਕ ਪੀ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਕਿਸਾਨ ਦਾ ਨਾਂ ਬਲਦੇਵ ਸਿੰਘ ਸੀ। ਬਲਦੇਵ ਸਿੰਘ 'ਤੇ 10 ਲੱਖ ਰੁਪਏ ਦਾ ਕਰਜ਼ਾ ਸੀ। ਜਿਸ ਨੂੰ ਲਾਹੁਣ ਤੋਂ ਅਸਮਰੱਥ ਬਲਦੇਵ ਨੇ ਆਖਰ ਖੁਦਕੁਸ਼ੀ ਹੀ ਕਰ ਲਈ।
ਇੱਥੇ ਦੱਸ ਦੇਈਏ ਕਿ ਪੰਜਾਬ ਵਿਚ ਆਏ ਦਿਨ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਮੌਤ ਨੂੰ ਗਲੇ ਲਗਾ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਹਿਲੇ ਬਜਟ ਵਿਚ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਐਲਾਨ ਦੇ ਬਾਵਜੂਦ ਖੁਦਕੁਸ਼ੀਆਂ ਦਾ ਇਹ ਸਿਲਸਿਲਾ ਨਹੀਂ ਰੁਕ ਰਿਹਾ।
ਘਰ 'ਚੋਂ 2 ਲੱਖ ਚੋਰੀ ਕਰਨ ਦੇ ਦੋਸ਼ ਹੇਠ ਨੌਕਰਾਣੀ ਖਿਲਾਫ ਕੇਸ ਦਰਜ
NEXT STORY