ਮਾਨਸਾ — ਮਾਨਸਾ ਦੇ ਪਿੰਡ ਸਾਹਨੇਵਾਲ 'ਚ ਇਕ 32 ਸਾਲਾ ਕਿਸਾਨ ਹਰਦੀਪ ਸਿੰਘ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ 'ਤੇ ਕਰੀਬ 7 ਲੱਖ ਰੁਪਏ ਦਾ ਕਰਜ਼ ਸੀ, ਜਿਸ ਦੇ ਚਲਦਿਆਂ ਬੈਂਕ 'ਚ ਕਿਸਾਨ ਨੂੰ ਜੇਲ ਵੀ ਭਿਜਵਾ ਦਿੱਤਾ ਸੀ ਤੇ ਹੁਣ ਆੜਤੀਏ ਨੇ ਕਰਜ਼ਾ ਵਾਪਸ ਲੈਣ ਲਈ ਉਸ ਦੇ ਹੱਥ 'ਚ ਕੋਰਟ ਦਾ ਨੋਟਿਸ ਫੜਾ ਦਿੱਤਾ ਸੀ। ਜਿਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਖੁਦ ਦੀ ਜੀਵਨ ਲੀਲਾ ਸਮਾਪਤ ਕਰ ਲਈ।
ਜਾਣਕਾਰੀ ਮੁਤਾਬਕ ਕਿਸਾਨ ਕੋਲ ਤਕਰੀਬਨ ਢਾਈ ਏਕੜ ਜਮੀਨ ਹੈ ਤੇ ਉਸ ਦੀਆਂ ਦੋ ਛੋਟੀਆਂ-ਛੋਟੀਆਂ ਧੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਪਿੰਡ ਸ਼ਹਿਣਾ ਵਾਲੀ 'ਚ ਸਭ ਤੋਂ ਪਹਿਲਾਂ ਚਿੱਟੀ ਮੱਖੀ ਦਾ ਹਮਲਾ ਹੋਇਆ ਸੀ, ਜਿਸ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਨੇ ਵੀ ਪਿੰਡ ਦਾ ਦੌਰਾ ਕੀਤਾ ਸੀ ਪਰ ਚਿੱਟੀ ਮੱਖੀ ਤੋਂ ਪੀੜਤ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਟਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਟ ਹੋਣ 'ਤੇ ਦੁੱਖ ਪ੍ਰਗਟਾਇਆ
NEXT STORY