ਬਾਲਿਆਂਵਾਲੀ (ਸ਼ੇਖਰ)— ਇਥੋਂ ਦੇ ਨੇੜਲੇ ਪਿੰਡ ਡਿੱਖ ਵਿਖੇ ਕਰਜ਼ੇ ਤੋਂ ਤੰਗ ਇਕ ਹੋਰ ਕਿਸਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ (24) ਪੁੱਤਰ ਚੰਦ ਸਿੰਘ ਵਾਸੀ ਡਿੱਖ ਨੇ ਬੀਤੀ ਰਾਤ ਕੋਈ ਜ਼ਹਿਰੀਲੀ ਚੀਜ਼ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਵੱਡੇ ਭਰਾ ਮਨਪ੍ਰੀਤ ਸਿੰਘ ਵੱਲੋਂ ਪੁਲਸ ਨੂੰ ਲਿਖਾਏ ਬਿਆਨਾਂ ਮੁਤਾਬਕ ਗੁਰਪ੍ਰੀਤ ਸਿੰਘ 'ਤੇ ਐੱਚ. ਡੀ. ਐੱਫ. ਸੀ. ਬੈਂਕ ਬਰਨਾਲਾ ਦਾ ਕਰੀਬ 14 ਲੱਖ, ਸਹਿਕਾਰੀ ਸਭਾ ਅਤੇ ਹੋਰ ਗੈਰ ਸਰਕਾਰੀ ਲੈਣ ਦੇਣ ਮਿਲਾ ਕੇ ਕਰੀਬ 18 ਕੁ ਲੱਖ ਦਾ ਕਰਜ਼ਾ ਸੀ, ਜਿਸ ਕਾਰਨ ਉਹ ਕਈ ਦਿਨਾਂ ਤੋਂ ਮਾਨਸਿਕ ਪਰੇਸ਼ਾਨ ਰਹਿੰਦਾ ਸੀ। ਬੀਤੀ ਰਾਤ ਉਹ ਇਹ ਕਹਿ ਕੇ ਖੇਤ ਚਲਾ ਗਿਆ ਕਿ ਅੱਜ ਪਾਣੀ ਦੀ ਵਾਰੀ ਲਾਉਣੀ ਹੈ, ਜਿੱਥੇ ਜਾ ਕੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰ ਲਈ।
ਮੰਗਲਵਾਰ ਸਵੇਰੇ ਪਰਿਵਾਰਕ ਮੈਂਬਰਾਂ ਨੇ ਖੇਤ 'ਚ ਉਸ ਦੀ ਲਾਸ਼ ਦੇਖੀ ਅਤੇ ਪੁਲਸ ਦੀ ਹਾਜ਼ਰੀ 'ਚ ਮਾਲਵਾ ਸਹਾਰਾ ਸੁਸਾਇਟੀ ਢੱਡੇ ਦੇ ਪ੍ਰਧਾਨ ਕੇਵਲ ਸ਼ਰਮਾ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਰਾਮਪੁਰਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਗੁਰਪ੍ਰੀਤ ਸਿੰਘ ਸਾਢੇ ਕੁ 3 ਏਕੜ ਜ਼ਮੀਨ ਦਾ ਮਾਲਕ ਸੀ ਅਤੇ 2 ਭੈਣਾਂ ਸਮੇਤ 2 ਭਰਾਵਾਂ 'ਚੋਂ ਸਭ ਤੋਂ ਛੋਟਾ ਸੀ। ਥਾਣਾ ਬਾਲਿਆਂਵਾਲੀ ਦੇ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਗਈ ਹੈ।
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਿਸਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
NEXT STORY