ਸੁਨਾਮ ਊਧਮ ਸਿੰਘ ਵਾਲਾ ( ਬਾਂਸਲ)- ਤਿੰਨ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਹਰ ਪਾਸੇ ਜਾਰੀ ਹੈ ਅਤੇ ਇਨ੍ਹਾਂ ਦੇ ਵਿੱਚ ਕਈ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ। ਪਿਛਲੇ ਤਕਰੀਬਨ ਪੰਜ ਮਹੀਨਿਆਂ ਤੋਂ ਕਿਸਾਨਾਂ ਵੱਲੋਂ ਖ਼ੁਦਕੁਸ਼ੀਆਂ ਦਾ ਦੌਰ ਵੀ ਜਾਰੀ ਹੈ। ਅੱਜ ਇਕ ਕਿਸਾਨੀ ਧਰਨੇ ਦੌਰਾਨ ਅਵਤਾਰ ਸਿੰਘ ਪਿੰਡ ਛਾਜਲਾ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕ਼ੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
ਜਿਸ ਦੇ ਚੱਲਦੇ ਉਸ ਨੂੰ ਇਕ ਨਿੱਜੀ ਹਸਪਤਾਲ ਦੇ ਵਿੱਚ ਦਾਖ਼ਲ ਕਰਾਇਆ ਗਿਆ ਪਰ ਉਸ ਦੀ ਹਾਲਤ ਨੂੰ ਗੰਭੀਰ ਵੇਖਦੇ ਹੋਏ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਸਕੂਲ ਬੰਦ ਕਰਨ ਦੇ ਦਿੱਤੇ ਹੁਕਮ
ਇਸ ਸਬੰਧੀ ਮਿਲੀ ਜਾਣਕਾਰੀ ਦੇ ਮੁਤਾਬਕ ਅੱਜ ਦੁਪਹਿਰ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਇਸ ਸਮੇਂ ਉਹ ਇਲਾਜ ਅਧੀਨ ਹੈ ਪਰ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦੇ ਮਾਮਾ ਹਰਬੰਸ ਸਿੰਘ ਜੀ ਅਤੇ ਭਰਾ ਜਗਤਾਰ ਸਿੰਘ ਦੇ ਦੱਸਣ ਅਨੁਸਾਰ ਕਿ ਉਸ ਨੇ ਇਕ ਸੁਸਾਈਡ ਨੋਟ ਲਿਖ ਕੇ ਵੀ ਜੇਬ ਵਿਚ ਪਾਇਆ ਹੋਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਕੇਂਦਰ ਸਰਕਾਰ ਦੇ ਤਿੰਨ ਕਾਲੇ ਕਾਨੂੰਨਾਂ ਤੋਂ ਤੰਗ ਆ ਕੇ ਉਸ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ
ਉਸ ਦੇ ਭਰਾ ਜਗਤਾਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਕਿਸਾਨਾਂ ਦੇ ਬਿੱਲ ਅਤੇ ਕਰਜ਼ੇ ਮੁਆਫ਼ ਕਰੇ ਅਤੇ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਚੱਲੇ। ਇਸ ਇਸ ਸੰਬੰਧੀ ਕਿਸਾਨ ਆਗੂ ਦਰਬਾਰਾ ਸਿੰਘ ਨਾਲ ਗੱਲਬਾਤ ਕਰਨ ਉਤੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਕਾਲੇ ਕਿਸਾਨੀ ਕਾਨੂੰਨਾਂ ਕਰਕੇ ਕਿਸਾਨ ਖ਼ੁਦਕੁਸ਼ੀ ਕਰ ਰਹੇ ਹਨ।
ਇਹ ਵੀ ਪੜ੍ਹੋ : ਫਿਲੌਰ ਪਹੁੰਚੀ NIA ਦੀ ਟੀਮ: ਹਿਜਬੁਲ ਮੁਜ਼ਾਹੀਦੀਨ ਦੇ ਅੱਤਵਾਦੀ ਨੂੰ ਫੰਡਿੰਗ ਦੇ ਰਹੇ ਨਸ਼ਾ ਤਸਕਰ ਨਿਸ਼ਾਨੇ ’ਤੇ
ਉਗਰਾਹਾਂ ਜੱਥੇਬੰਦੀ ਦੇ ਕਿਸਾਨ ਆਗੂ ਦੀ ਆਲੂ ਦੀ ਫਸਲ ਸ਼ਰਾਰਤੀ ਅਨਸਰਾਂ ਨੇ ਕੀਤੀ ਅੱਗ ਦੇ ਹਵਾਲੇ, ਲੱਖਾਂ ਦਾ ਨੁਕਸਾਨ
NEXT STORY