ਮੋਗਾ (ਗੋਪੀ ਰਾਊਕੇ) : ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਮੋਗਾ ਦੇ ਪਿੰਡ ਮਾਣੂੰਕੇ ਦਾ ਸਾਹਮਣੇ ਆਇਆ ਹੈ ਜਿੱਥੇ ਕਿਸਾਨ ਗੁਰਮੇਲ ਸਿੰਘ ਨੇ ਆਪਣੀ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਗੁਰਮੇਲ ਸਿੰਘ ਨੇ ਇਹ ਕਦਮ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਚੁੱਕਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾ ਦਿਤਾ ਹੈ। ਪੁਲਸ ਨੇ ਮਾਮਲੇ 'ਚ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬਣਦੀ ਕਾਰਵਾਈ ਕਰਨ ਦੀ ਗੱਲ ਆਖੀ ਹੈ।
'ਸਮਲਿੰਗੀ' ਦੇ ਇਸ਼ਕ 'ਚ ਝੱਲਾ ਹੋਇਆ 4 ਬੱਚਿਆਂ ਦਾ ਪਿਓ, ਪਿੰਡ ਛੱਡ ਹੋਏ ਫਰਾਰ
NEXT STORY