ਹੁਸ਼ਿਆਰਪੁਰ/ਮਾਹਿਲਪੁਰ (ਅਮਰੀਕ, ਜਸਵੀਰ)- ਇਕ ਪਾਸੇ ਜਿੱਥੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਵਿਚ ਡਟੇ ਹੋਏ ਹਨ, ਉਥੇ ਹੀ ਕਰਜ਼ੇ ਕਾਰਨ ਕਿਸਾਨਾਂ ਦਾ ਖ਼ੁਦਕੁਸ਼ੀਆਂ ਕਰਨ ਦਾ ਸਿਲਸਿਲਾ ਵੀ ਜਾਰੀ ਹੈ। ਤਾਜ਼ਾ ਮਾਮਲਾ ਹੁਸ਼ਿਆਰਪੁਰ ਦੇ ਮਾਹਿਲਪੁਰ ਵਿਚੋਂ ਸਾਹਮਣੇ ਆਇਆ ਹੈ,ਜਿੱਥੇ ਕਰਜ਼ੇ ਵਿਚ ਡੁੱਬੇ ਇਕ ਕਿਸਾਨ ਨੇ ਮੌਤ ਨੂੰ ਗਲੇ ਲਗਾ ਲਿਆ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ ’ਚ ‘ਬਲੈਕ ਫੰਗਸ’ ਦੀ ਮਾਰ, ਦੋ ਹੋਰ ਮਰੀਜ਼ਾਂ ਨੇ ਤੋੜਿਆ ਦਮ
ਮਿਲੀ ਜਾਣਕਾਰੀ ਮੁਤਾਬਕ ਬਲਾਕ ਮਾਹਿਲਪੁਰ ਦੇ ਪਹਾੜੀ ਖਿੱਤੇ ਦੇ ਪਿੰਡ ਚੱਕ ਨਰਿਆਲ ਦੇ ਬੈਂਕ ਕਰਜ਼ੇ ਤੋਂ ਦੁਖ਼ੀ ਕਿਸਾਨ ਨੇ ਬੀਤੀ ਸ਼ਾਮ ਆਪਣੇ ਖੇਤਾਂ ਵਿਚ ਜਾ ਕੇ ਮੋਟਰ ਉਤੇ ਲੱਗੇ ਟਰਾਂਸਫਾਰਮਰ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਹਰਮੇਸ਼ ਸਿੰਘ ਵਜੋਂ ਹੋਈ ਹੈ। ਉਕਤ ਕਿਸਾਨ ਨੇ ਖੇਤੀ ਸੰਦਾਂ ਲਈ ਬੈਂਕ ਤੋਂ ਕਰਜ਼ਾ ਲਿਆ ਸੀ। ਮਾਹਿਲਪੁਰ ਪੁਲਸ ਨੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜੰਡਿਆਲਾ-ਫਗਵਾੜਾ ਰੋਡ ’ਤੇ ਵਾਪਰਿਆ ਭਿਆਨਕ ਹਾਦਸਾ, ਦੋ ਸਕੇ ਭਰਾਵਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਜਾਣਕਾਰੀ ਆਨੁਸਾਰ ਮ੍ਰਿਤਕ ਦੀ ਪਤਨੀ ਸਤਨਾਮ ਕੌਰ ਨੇ ਜੇਠ ਸੁਰਜੀਤ ਸਿੰਘ, ਪਰਿਵਾਰ ਮੈਂਬਰ ਸਣੇ ਸਰਪੰਚ ਦੀ ਹਾਜ਼ਰੀ ’ਚ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਪਤੀ ਹਰਮੇਸ਼ ਸਿੰਘ ਪੁੱਤਰ ਜਗਤ ਸਿੰਘ ਬੀਤੇ ਦਿਨ ਸਵੇਰੇ 5 ਕੁ ਵਜੇ ਆਪਣੇ ਖੇਤਾ ਨੂੰ ਚਲਾ ਗਿਆ ਪਰ ਜਦੋਂ ਦੇਰ ਸ਼ਾਮ ਤੱਕ ਵਾਪਸ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਦੇਰ ਸ਼ਾਮ ਘਰ ਵਾਪਸ ਨਾ ਆਉਣ ਕਰਕੇ ਉਸ ਦੀ ਭਾਲ ਕਰਨ ’ਤੇ ਵੇਖਿਆ ਕਿ ਉਸ ਨੇ ਆਪਣੇ ਖੇਤ ’ਚ ਲੱਗੇ ਟਿਉਬਵੈਲ ’ਤੇ ਲੱਗੇ ਟਰਾਂਸਫਾਰਮਰ ਦੇ ਖੱਭੇ ਨਾਲ ਰੱਸੇ ਨਾਲ ਫਾਹਾ ਲਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਹਰਮੇਸ਼ ਸਿੰਘ ਨੇ ਬੈਂਕ ਤੋਂ ਖੇਤੀ ਸੰਦਾਂ ਲਈ ਕਰਜ਼ਾਂ ਲਿਆ ਹੋਇਆ, ਜਿਸ ਕਰਕੇ ਉਹ ਅਕਸਰ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਥਾਣਾ ਮਾਹਿਲਪੁਰ ਦੀ ਪੁਲਸ ਨੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਕੋਰੋਨਾ ਕਾਲ ਦਰਮਿਆਨ ਵਧਿਆ ‘ਬਲੈਕ ਫੰਗਸ’ ਦਾ ਖ਼ਤਰਾ, ਇੰਝ ਕਰੋ ਆਪਣਾ ਬਚਾਅ
ਚੌਲਾਂਗ ਟੋਲ ਪਲਾਜ਼ਾ ਤੋਂ ਦਿੱਲੀ ਲਈ ਰਵਾਨਾ ਹੋਇਆ ਕਿਸਾਨਾਂ ਦਾ ਵੱਡਾ ਜੱਥਾ
NEXT STORY